ਚੰਡੀਗੜ੍ਹ: ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਠੱਪ ਹੋ ਗਿਆ ਹੈ, ਕਿਉਂਕਿ ਅੱਜ ਤੋਂ ਸੂਬੇ ਦੇ ਮਾਲ ਅਫ਼ਸਰਾਂ ਨੇ ਹੜਤਾਲ ਕਰ ਦਿੱਤੀ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਵਿਰੋਧ ਵਿੱਚ ਮਾਲ ਅਫ਼ਸਰ ਮੁੜ ਕੁੱਦੇ ਹਨ। ਅੱਜ ਪੰਜਾਬ ਰੈਵਿਨਿਊ ਆਫ਼ਿਸਰਜ਼ ਐਸੋਸੀਏਸ਼ਨ ਨੇ ਫ਼ੈਸਲਾ ਲੈ ਕੇ ਸ਼ੁੱਕਰਵਾਰ ਤੱਕ ਰਜਿਸਟਰੀਆਂ ਨਾ ਕਰਨ ਦਾ ਐਲਾਨ ਕੀਤਾ ਹੈ।
ਮਾਲ ਅਫ਼ਸਰਾਂ ਦੇ ਇਸ ਫ਼ੈਸਲੇ ਨਾਲ ਰਜਿਸਟਰੀਆਂ ਨਾ ਹੋਣ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਵੀ ਸੱਟ ਵੱਜੇਗੀ ਅਤੇ ਨਾਲ ਹੀ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।