ਨਵੀਂ ਦਿੱਲੀ- ਦਿੱਲੀ ਦੇ ਮਹੀਪਾਲਪੁਰ ਇਲਾਕੇ ਦੇ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ। ਇੱਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਨਾਗਰਿਕ ਨਾਲ ਇੱਕ ਮੁਲਜ਼ਮ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਦੋਸਤੀ ਕੀਤੀ ਸੀ। ਅਧਿਕਾਰੀ ਨੇ ਕਿਹਾ ਕਿ ਔਰਤ ਉਸ ਨੂੰ ਮਿਲਣ ਲਈ ਯੂਕੇ ਤੋਂ ਦਿੱਲੀ ਆਈ ਸੀ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।