ਨਵੀਂ ਦਿੱਲੀ- ਇੱਕ ਅਧਿਕਾਰੀ ਨੇ ਦੱਸਿਆ ਕਿ ਰਮਜ਼ਾਨ ਦੇ ਦੂਜੇ ਸ਼ੁੱਕਰਵਾਰ(ਜੁੰਮੇ) ਦੀ ਨਮਾਜ਼ ਦੇ ਨਾਲ ਮੇਲ ਖਾਂਦੀ ਹੋਲੀ ਦੇ ਜਸ਼ਨਾਂ ਦੇ ਮੱਦੇਨਜ਼ਰ ਦਿੱਲੀ ਪੁਲੀਸ ਹਾਈ ਅਲਰਟ ’ਤੇ ਹੈ ਅਤੇ ਖੇਤਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿੱਲੀ ਵਿੱਚ 25,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਕੌਮੀ ਰਾਜਧਾਨੀ ਦੇ ਸਾਰੇ 15 ਪੁਲੀਸ ਜ਼ਿਲ੍ਹਿਆਂ ਵਿੱਚ, ਖਾਸ ਕਰਕੇ ਰਿਹਾਇਸ਼ੀ ਖੇਤਰਾਂ ਅਤੇ ਹੋਲੀ ਇਕੱਠਾਂ ਲਈ ਜਾਣੇ ਜਾਂਦੇ ਸਥਾਨਾਂ ’ਤੇ ਗਸ਼ਤ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਟ੍ਰੈਫਿਕ ਪੁਲੀਸ ਅਤੇ ਸ਼ਹਿਰ ਦੀ ਪੁਲੀਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਟ੍ਰੈਫਿਕ ਉਲੰਘਣਾ ਨੂੰ ਰੋਕਣ ਲਈ ਸਾਂਝੇ ਪਿਕਟਸ ਸਥਾਪਤ ਕੀਤੇ ਹਨ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। –