82.22 F
New York, US
July 29, 2025
PreetNama
ਸਮਾਜ/Socialਖਾਸ-ਖਬਰਾਂ/Important News

ਦਿੱਲੀ ਹਾਈ ਕੋਰਟ ਵੱਲੋਂ ਇੰਜਨੀਅਰ ਰਾਸ਼ਿਦ ਨੂੰ ਚਾਰ ਲੱਖ ਰੁਪਏ ਜਮ੍ਹਾਂ ਕਰਾਉਣ ਦੇ ਨਿਰਦੇਸ਼

ਨਵੀਂ ਦਿੱਲੀ-  ਦਿੱਲੀ ਹਾਈ ਕੋਰਟ ਨੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਨੂੰ ਹਿਰਾਸਤ ਵਿੱਚ ਸੰਸਦ ਜਾਣ ਲਈ 4 ਲੱਖ ਰੁਪਏ ਜਮ੍ਹਾ ਕਰਵਾਉਣ ਨੂੰ ਕਿਹਾਦਿੱਲੀ ਹਾਈ ਕੋਰਟ ਨੇ ਜੰਮੂ ਕਸ਼ਮੀਰ ਤੋਂ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਨੂੰ ਸੰਸਦ ’ਚ ਹਾਜ਼ਰ ਹੋਣ ਲਈ ਯਾਤਰਾ ਖਰਚੇ ਵਜੋਂ ਜੇਲ੍ਹ ਅਧਿਕਾਰੀਆਂ ਕੋਲ ਚਾਰ ਲੱਖ ਰੁਪਏ ਜਮ੍ਹਾਂ ਕਰਾਉਣ ਲਈ ਕਿਹਾ ਹੈ। ਜਸਟਿਸ ਚੰਦਰ ਧਾਰੀ ਸਿੰਘ ਤੇ ਜਸਟਿਸ ਅਨੂਪ ਜੈਰਾਮ ਭੰਭਾਨੀ ਨੇ 25 ਮਾਰਚ ਨੂੰ ਰਾਸ਼ਿਦ ਨੂੰ 4 ਅਪਰੈਲ ਤੱਕ ਹਿਰਾਸਤ ਹੇਠ ਸੰਸਦ ਦੇ ਸੈਸ਼ਨ ’ਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਸੀ ਅਤੇ ਐੱਨਆਈਏ ਨੇ ਉਸ ਦੇ ਭੱਜਣ ਦੇ ਖਦਸ਼ੇ ਨੂੰ ਖਾਰਜ ਕਰ ਦਿੱਤਾ ਸੀ। ਰਾਸ਼ਿਦ ਦੇ ਵਕੀਲ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ 1.45 ਲੱਖ ਰੁਪਏ ਅਥਾਰਿਟੀਆਂ ਕੋਲ ਜਮ੍ਹਾਂ ਕਰਵਾ ਦਿੱਤੇ ਹਨ ਤੇ ਰਹਿੰਦੇ 2.55 ਲੱਖ ਰੁਪਏ ਤਿੰਨ ਦਿਨ ਅੰਦਰ ਜਮ੍ਹਾਂ ਕਰਵਾ ਦਿੱਤੇ ਜਾਣਗੇ।

ਦੱਸਣਾ ਬਣਦਾ ਹੈ ਕਿ ਦਿੱਲੀ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਅਤਿਵਾਦੀ ਫੰਡਿੰਗ ਮਾਮਲੇ ਵਿਚ ਗ੍ਰਿਫ਼ਤਾਰ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਨੂੰ ਸੰਸਦ ਦੇ ਚੱਲ ਰਹੇ ਸੈਸ਼ਨ ’ਚ ‘ਹਿਰਾਸਤ ਵਿੱਚ’ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਸੀ। ਜਸਟਿਸ ਚੰਦਰ ਧਾਰੀ ਸਿੰਘ ਅਤੇ ਅਨੂਪ ਜੈਰਾਮ ਦੇ ਬੈਂਚ ਨੇ ਕਿਹਾ ਸੀ ਕਿ ਪੁਲੀਸ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਨੂੰ 26 ਮਾਰਚ ਤੋਂ 4 ਅਪਰੈਲ ਦੇ ਵਿਚਕਾਰ ਸਾਰੇ ਦਿਨਾਂ ਲਈ ਸੰਸਦ ਵਿਚ ਲੈ ਕੇ ਜਾਵੇਗੀ ਅਤੇ ਵਾਪਸ ਜੇਲ੍ਹ ਲਿਆਏਗੀ।

Related posts

ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਖਿਲਾਫ਼ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੰਗ

On Punjab

ਕੋਰੋਨਾ: ਅੱਧੇ ਘੰਟੇ ‘ਚ ਟੈਸਟ ਵਾਲੀਆਂ 5 ਲੱਖ ਕਿੱਟਾਂ ਭਾਰਤ ਦੀ ਬਜਾਏ ਪਹੁੰਚੀਆਂ ਅਮਰੀਕਾ

On Punjab

ਸਿੱਧੂ ਮੂਸੇਵਾਲਾ ‘ਤੇ ਗੋਲ਼ੀਆਂ ਚਲਾਉਣ ਵਾਲੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗੁਜਰਾਤ ਤੋਂ ਗ੍ਰਿਫ਼ਤਾਰ

On Punjab