ਮੁਕੇਰੀਆਂ: ਰੋਜ਼ੀ ਰੋਟੀ ਲਈ ਪੁਰਤਗਾਲ ਗਏ ਪੰਜਾਬੀ ਸਣੇ ਚਾਰ ਭਾਰਤੀ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਮ੍ਰਿਤਕ ਮੁਕੇਰੀਆਂ ਦਾ ਰਹਿਣ ਵਾਲਾ ਸੀ। ਪੁਰਤਗਾਲ ਵਿੱਚ ਇੱਕ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਸਵਾਰ ਚਾਰੇ ਨੌਜਵਾਨਾਂ ਦੀ ਜਾਨ ਚਲੀ ਗਈ।
ਚਾਰਾਂ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਵਾਸੀ ਮੁਕੇਰੀਆਂ ਵਜੋਂ ਹੋਈ ਹੈ। ਪੁਰਤਗਾਲ ਦੇ ਸਮੇਂ ਮੁਤਾਬਕ ਸ਼ੁੱਕਰਵਾਰ ਰਾਤ ਚਾਰੇ ਜਣੇ ਕਾਰ ਵਿੱਚ ਨਿੱਜੀ ਕੰਮ ਲਈ ਕਿਤੇ ਜਾ ਰਹੇ ਸੀ।
ਇਸੇ ਦੌਰਾਨ ਰਸਤੇ ਵਿੱਚ ਹੀ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਚਾਰੇ ਭਾਰਤੀ ਮਾਰੇ ਗਏ।