ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਮੈਗਾ ਰਾਸ਼ਟਰੀ ਜਨਜਾਤੀ ਉਤਸਵ “ਆਦੀ ਮਹੋਤਸਵ” ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਆਦਿਵਾਸੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਆਦਿਵਾਸੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਵੀ ਮੌਜੂਦ ਸਨ।
ਆਦਿਵਾਸੀ ਸਮਾਜ ਦੇ ਯੋਗਦਾਨ ਦਾ ਉਚਿਤ ਸਨਮਾਨ ਹੋਣਾ ਚਾਹੀਦਾ
ਜਾਣਕਾਰੀ ਦਿੰਦੇ ਹੋਏ ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਦੀ ਕਬਾਇਲੀ ਆਬਾਦੀ ਦੀ ਭਲਾਈ ਲਈ ਕਦਮ ਚੁੱਕਣ ਵਿੱਚ ਸਭ ਤੋਂ ਅੱਗੇ ਰਹੇ ਹਨ ਅਤੇ ਉਹ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਵੀ ਪੂਰਾ ਸਨਮਾਨ ਦਿੰਦੇ ਹਨ।