ਪੰਜਾਬ ‘ਚ ਭਾਰੀ ਬਿਜਲੀ ਕਟੌਤੀ ਦੌਰਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕਈ ਮੰਤਰੀ ਤੇ ਵਿਧਾਇਕ ਵੀ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਹਨ। ਇਹ ਵਿਰੋਧ ਪ੍ਰਦਰਸ਼ਨ ਸੰਸਦ ਵੱਲੋਂ ਹਾਲ ਹੀ ‘ਚ ਬਣਾਏ ਤਿੰਨ ਕਿਸਾਨ ਬਿੱਲਾਂ ਖ਼ਿਲਾਫ਼ ਹੈ। ਇਸ ਦੌਰਾਨ ਉਹ ਪੰਜਾਬ ਦੇ ਬਿਜਲੀ ਸੰਕਟ ਨਾਲ ਮਾਲਗੱਡੀਆਂ ਦੀ ਆਵਾਜਾਈ ਤੇ ਜ਼ਰੂਰੀ ਚੀਜ਼ਾਂ ਦੀ ਸਥਿਤੀ ਬਾਰੇ ਪੂਰੀ ਜਾਣਕਾਰੀ ਵੀ ਮੁਹੱਈਆ ਕਰਵਾਉਣਗੇ।
ਪੰਜਾਬ ‘ਚ ਬਿਜਲੀ ਸੰਕਟ ਦਾ ਖ਼ਤਰਾ
ਪਿਛਲੇ ਮਹੀਨੇ ਤੋਂ ਸੰਸਦ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਪੂਰੇ ਪੰਜਾਬ ‘ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ ਤੇ ਪੰਜਾਬ ਸਰਕਾਰ ਵੀ ਸਮਰਥਨ ਦੇ ਰਹੀ ਹੈ। ਪੰਜਾਬ ‘ਚ ਕਿਸਾਨਾਂ ਦੇ ਧਰਨਿਆਂ ਦੀ ਵਜ੍ਹਾ ਨਾਲ ਮਾਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਸੂਬੇ ਦੇ 5 ਥਰਮਲ ਪਲਾਂਟਾਂ ‘ਚ ਕੋਲੇ ਦੀ ਕਮੀ ਦੀ ਵਜ੍ਹਾ ਨਾਲ ਬਿਜਲੀ ਉਤਪਾਦਨ ਵੀ ਰੁਕ ਗਿਆ ਹੈ। ਇਸ ਨਾਲ ਹੁਣ ਬਿਜਲੀ ਸੰਕਟ ਪੈਦਾ ਹੋ ਗਿਆ ਹੈ।ਰਾਸ਼ਟਰਪਤੀ ਨੇ ਨਹੀਂ ਦਿੱਤਾ ਮੁਲਾਕਾਤ ਦਾ ਸਮਾਂ
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰਿਆਂ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਸਾਰੇ ਵਿਧਾਇਕਾਂ ਨਾਲ ਦਿੱਲੀ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮਿਲਣਾ ਚਾਹੁੰਦੇ ਸਨ ਪਰ ਮੁਲਾਕਾਤ ਲਈ ਰਾਸ਼ਟਰਪਤੀ ਵੱਲੋਂ ਸਮਾਂ ਨਹੀਂ ਦਿੱਤਾ ਗਿਆ। ਇਸ ਤੋਂ ਨਰਾਜ਼ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਇਕਾਂ ਨਾਲ ਧਰਨੇ ‘ਤੇ ਬੈਠਣ ਦੀ ਗੱਲ ਕਹੀ ਹੈ।ਪੰਜਾਬ ‘ਚ ਬਲੈਕ ਆਊਟ ਦਾ ਖ਼ਤਰਾ
ਇਨ੍ਹੀਂ ਦਿਨੀਂ ਪੂਰੇ ਪੰਜਾਬ ‘ਚੇ ਤਿੰਨ ਤੋਂ ਚਾਰ ਘੰਟੇ ਤਰ ਬਿਜਲੀ ਦੀ ਕਟੌਤੀ ਹੋ ਰਹੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਖ਼ਾਧ ਦੀ ਵੀ ਕਿੱਲਤ ਹੋਣ ਲੱਗੀ ਹੈ, ਨਾਲ ਹੀ ਉਦਯੋਗਾਂ ‘ਚ ਸਮਾਨ ਦਾ ਸਟਾਕ ਵਧਣ ਲੱਗਿਆ ਹੈ।