PreetNama
ਖਾਸ-ਖਬਰਾਂ/Important News

ਨਹੀਂ ਟਲਿਆ ਅਮਰੀਕਾ!, ਹੁਣ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰਨ ਬਾਰੇ ਕਰ ਦਿੱਤੀ ਟਿੱਪਣੀ…

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਵੱਲੋਂ ਬਿਆਨ ਆਇਆ ਸੀ, ਜਿਸ ਦਾ ਭਾਰਤ ਨੇ ਢੁੱਕਵਾਂ ਜਵਾਬ ਦਿੱਤਾ ਸੀ ਅਤੇ ਵਾਸ਼ਿੰਗਟਨ ਨੂੰ ਸਲਾਹ ਦਿੱਤੀ ਸੀ ਕਿ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣਾ ਚੰਗੀ ਗੱਲ ਨਹੀਂ। ਭਾਰਤੀ ਕਾਨੂੰਨ ਸੁਤੰਤਰ ਨਿਆਂਪਾਲਿਕਾ ਦੇ ਅਧੀਨ ਕੰਮ ਕਰਦਾ ਹੈ। ਇਸ ਦੇ ਬਾਵਜੂਦ ਅਮਰੀਕਾ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ।

ਹੁਣ ਅਮਰੀਕੀ ਵਿਦੇਸ਼ ਵਿਭਾਗ ਨੇ ਕਾਂਗਰਸ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਬਾਰੇ ਟਿੱਪਣੀ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਅਸੀਂ ਕਾਂਗਰਸ ਦੇ ਬੈਂਕ ਖਾਤੇ ਨੂੰ ਫ੍ਰੀਜ਼ ਕਰਨ ‘ਤੇ ਵੀ ਨਜ਼ਰ ਰੱਖ ਰਹੇ ਹਾਂ। ਅਮਰੀਕਾ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਭਾਰਤ ਨੇ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਕੀਤੀਆਂ ਟਿੱਪਣੀਆਂ ‘ਤੇ ਸਖਤ ਇਤਰਾਜ਼ ਜਤਾਇਆ ਹੈ।

ਭਾਰਤ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਅਮਰੀਕੀ ਵਿਦੇਸ਼ ਵਿਭਾਗ ਨੇ ਮੁੜ ਬਿਆਨ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਾਂਗਰਸ ਦੇ ਬੈਂਕ ਖਾਤੇ ਨੂੰ ਫ੍ਰੀਜ਼ ਕਰਨ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਮੁੱਦਿਆਂ ‘ਤੇ ਕੀਤੀ ਜਾ ਰਹੀ ਕਾਰਵਾਈ ‘ਤੇ ਤਿੱਖੀ ਨਜ਼ਰ ਰੱਖ ਰਹੇ ਹਾਂ। ਅਸੀਂ ਇਹਨਾਂ ਦੋਵਾਂ ਮਾਮਲਿਆਂ ਵਿਚ ਇੱਕ ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਲਈ ਉਤਸ਼ਾਹਿਤ ਕਰਦੇ ਹਾਂ।

ਦੱਸ ਦਈਏ ਕਿ ਕਾਂਗਰਸ ਨੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦਾ ਦੋਸ਼ ਲਗਾਇਆ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਬੈਂਕ ਖਾਤੇ ਫ੍ਰੀਜ਼ ਹੋਣ ਕਾਰਨ ਉਨ੍ਹਾਂ ਦੇ ਆਗੂ ਨਾ ਤਾਂ ਯਾਤਰਾ ਕਰ ਸਕਦੇ ਹਨ ਅਤੇ ਨਾ ਹੀ ਪ੍ਰਚਾਰ ਕਰ ਸਕਦੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ਬੈਂਕ ਖਾਤੇ ਫ੍ਰੀਜ਼ ਕੀਤੇ ਜਾਣ ਕਾਰਨ ਫੰਡਾਂ ਦੀ ਕਮੀ ਹੈ।

Related posts

ਬ੍ਰਾਜ਼ੀਲ ਦੇ ਬਾਰ ‘ਚ ‘ਕਤਲੇਆਮ’, ਛੇ ਮਹਿਲਾਵਾਂ ਸਮੇਤ 11 ਦੀ ਮੌਤ

On Punjab

ਸੁਡਾਨ ’ਚ ਤਖ਼ਤਾ ਪਲਟ ਦੇ ਵਿਰੋਧ ’ਚ ਮੁਜ਼ਾਹਰਾ ਕਰ ਰਹੇ ਲੋਕਾਂ ’ਤੇ ਫਾਇਰਿੰਗ, 15 ਦੀ ਮੌਤ

On Punjab

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ‘ਬੋਗਸ ਵੋਟਾਂ’ ਬਣਾਏ ਜਾਣ ਦੇ ਲਾਏ ਦੋਸ਼

On Punjab