ਮੱਧ ਪ੍ਰਦੇਸ਼ ਸਮੇਤ ਰਾਜਸਥਾਨ ਤੇ ਛੱਤੀਸਗੜ੍ਹ ‘ਚ ਭਾਜਪਾ ਨੂੰ ਭਾਰੀ ਬਹੁਮਤ ਮਿਲਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸ਼ਾਹ ਨੇ ਕਿਹਾ ਕਿ ਇਹ ਜਿੱਤ ਪੀਐੱਮ ਮੋਦੀ ਦੀ ਅਗਵਾਈ ਵਾਲੀ ਡਬਲ ਇੰਜਣ ਵਾਲੀ ਸਰਕਾਰ ਦੀਆਂ ਕਲਿਆਣਕਾਰੀ ਨੀਤੀਆਂ ਅਤੇ ਚੰਗੇ ਸ਼ਾਸਨ ‘ਤੇ ਜਨਤਾ ਦੀ ਮਨਜ਼ੂਰੀ ਦੀ ਮੋਹਰ ਹੈ। ਮੈਂ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਆਸ਼ੀਰਵਾਦ ਦੇ ਕੇ ਭਾਜਪਾ ਦੀ ਸੇਵਾ ਕਰਦੇ ਰਹਿਣ ਦਾ ਮੌਕਾ ਦਿੱਤਾ।
ਰਾਜਸਥਾਨ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ ਸ਼ਾਹ ਨੇ ਐਕਸ ‘ਤੇ ਪੋਸਟ ਕਰਕੇ ਵੀਰਭੂਮੀ ਰਾਜਸਥਾਨ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।