PreetNama
ਖਬਰਾਂ/News

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇ ਸ਼ਿਫਟ, ਡਿਪਟੀ ਕਮਿਸ਼ਨਰ ਕੋਲ ਪਹੁੰਚਿਆ ਮਾਮਲਾ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ।

ਇਸ ਮੰਗ ਪੱਤਰ ਵਿਚ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਰੱਖੀ ਗਈ ਹੈ। ਇਸ ਦੌਰਾਨ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਪੰਜਾਬ ‘ਚ ਸ਼ਿਫਟ ਨਾ ਕੀਤਾ ਗਿਆ ਤਾਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਵਿਚੋਂ ਕਥਿਤ ਆਡੀਓ ਵਾਇਰਲ ਹੋਈ ਸੀ, ਜਿਸ ਵਿਚ ਦੱਸਿਆ ਗਿਆ ਸੀ ਜੇਲ੍ਹ ‘ਚ ਭੁੱਖ ਹੜਤਾਲ ਉਤੇ ਬੈਠੇ ਹਨ। ਇਸ ਵਿਚ ਬਾਥਰੂਮ ਅਤੇ ਹੋਰ ਥਾਵਾਂ ‘ਤੇ ਖੁਫ਼ੀਆ ਕੈਮਰੇ ਲਾਉਣ ਦੇ ਇਲਜ਼ਾਮ ਲਾਏ ਗਏ ਸਨ।

ਉਧਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਦੀ ਨਿੱਜਤਾ ਉਤੇ ਹਮਲਾ ਕਰਨਾ ਜੇਲ੍ਹ ਪ੍ਰਸ਼ਾਸਨ ਦੀ ਅਣਮਨੁੱਖੀ ਅਤੇ ਘਿਨਾਉਣੀ ਹਰਕਤ ਹੈ।

ਅੰਮ੍ਰਿਤਪਾਲ ਸਿੰਘ ਦੇ ਵਾਸ਼ਰੂਮ ਵਿੱਚ ਕੈਮਰੇ ਲਗਾਏ ਗਏ ਸਨ ਅਤੇ ਜਦੋਂ ਉਸ ਨੇ ਕੈਮਰੇ ਫੜੇ ਤਾਂ ਉਸ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਗਿਆ।

ਜਥੇਦਾਰ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਇਸ ਲਈ ਜੇਲ੍ਹ ਪ੍ਰਸ਼ਾਸਨ ਦੇ ਨਾਲ-ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੋਵੇਗੀ। ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਮੰਗ ਉਤੇ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਹੁਣ ਰਿਹਾਅ ਕੀਤਾ ਜਾਵੇ ਕਿਉਂਕਿ ਉਸ ਦਾ ਜ਼ੁਰਮ ਇੰਨਾ ਨਹੀਂ ਹੈ ਜਿੰਨੀ ਵੱਡੀ ਸਜ਼ਾ ਉਸ ਨੂੰ ਦੇ ਦਿੱਤੀ ਗਈ ਹੈ।

Related posts

7ਵੀਂ ਪਾਸ ਦੇ ਮਾਸਟਰ ਪਲਾਨ ਨੇ ਕੀਤਾ ਸਭ ਨੂੰ ਹੈਰਾਨ, ਬੈਂਕ ‘ਚੋਂ 70 ਤੋਲੇ ਸੋਨਾ ਕੀਤਾ ਚੋਰੀ

On Punjab

ਪੰਜਾਬ ‘ਚ ਕੰਮ ਕਰਨ ਦੇ ਘੰਟੇ ਫਿਕਸ : ਮਾਲਕ 8 ਘੰਟੇ ਤੋਂ ਜ਼ਿਆਦਾ ਨਹੀਂ ਕਰਵਾ ਸਕਦੇ ਕੰਮ; ਸ਼ਿਕਾਇਤ ‘ਤੇ ਦੁੱਗਣੀ ਦੇਣੀ ਪਵੇਗੀ ਤਨਖ਼ਾਹ

On Punjab

ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਖ਼ਿਲਾਫ਼ ਮੁਜ਼ਾਹਰਾ ਨੀਵੀਆਂ ਪਾਈਪਾਂ ਕਾਰਨ ਮਾਡਰਨ ਐਨਕਲੇਵ ’ਚ ਦਾਖਲ ਹੋ ਰਿਹੈ ਦੂਸ਼ਿਤ ਪਾਣੀ

On Punjab