39.96 F
New York, US
December 13, 2024
PreetNama
ਰਾਜਨੀਤੀ/Politics

ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਨਸ਼ੇੜੀ ਨੌਜਵਾਨ ਨੇ ਕੀਰਤਨ ਕਰ ਰਹੇ ਰਾਗੀਆਂ ਨੂੰ ਕੱਢੀਆਂ ਗਾਲ੍ਹਾਂ

ਸ਼ਹਿਰ ਦੇ ਤਾਜਪੁਰ ਰੋਡ ‘ਤੇ ਇਕ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਤਣਾਅ ਪੈਦਾ ਹੋ ਗਿਆ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਤੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਈਡਬਲਿਊਐਸ ਕਾਲੋਨੀ ਵਜੋਂ ਹੋਈ ਹੈ, ਜੋ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਵੀ ਠੀਕ ਨਹੀਂ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸਵੇਰੇ ਕਰੀਬ 6.10 ਵਜੇ ਇਕ ਨੌਜਵਾਨ ਤਾਜਪੁਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਉਹ ਦੌੜਦਾ ਹੋਇਆ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਇਆ ਤੇ ਉਥੇ ਆ ਕੇ ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਗਾਲ੍ਹਾਂ ਕੱਢਣ ਲੱਗਾ। ਇੰਨਾ ਹੀ ਨਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸਿਮਰਨ ਕਰ ਰਹੀਆਂ ਬੀਬੀਆਂ ਨੂੰ ਵੀ ਗਾਲ੍ਹਾਂ ਕੱਢੀਆਂ। ਹਾਰਮੋਨੀਅਮ ਵਜਾਉਣ ਦੇ ਨਾਲ-ਨਾਲ ਉਸ ਨੇ ਉਥੇ ਪਈਆਂ ਕੁਝ ਚੀਜ਼ਾਂ ਨੂੰ ਖਿਲਾਰਨਾ ਸ਼ੁਰੂ ਕਰ ਦਿੱਤਾ। ਉਥੇ ਮੌਜੂਦ ਲੋਕਾਂ ਦਾ ਦੋਸ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਚ ਬੈਠੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ, ਨਹੀਂ ਤਾਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੱਥ ਪਾ ਸਕਦਾ ਸੀ। ਲੋਕ ਉਸ ਨੂੰ ਬਾਹਰ ਲੈ ਆਏ ਤੇ ਕਈਆਂ ਨੇ ਉਸ ਨਾਲ ਹੱਥੋਪਾਈ ਵੀ ਕੀਤੀ। ਇਸ ਦੌਰਾਨ ਉਸ ਨੇ ਆਪਣੀ ਪਛਾਣ ਦੱਸੀ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਸੱਤ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ।ਥਾਣਾ ਡਵੀਜ਼ਨ ਨੰਬਰ ਸੱਤ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ। ਨੌਜਵਾਨ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਠੀਕ ਨਹੀਂ ਹੈ। ਸੇਵਾਦਾਰ ਗੁਰਮੁੱਖ ਸਿੰਘ ਤੇ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਉਕਤ ਨੌਜਵਾਨ ਗੁਰਦੁਆਰਾ ਸਾਹਿਬ ‘ਚ ਆਇਆ ਤਾਂ ਅਜੀਬ ਹਰਕਤਾਂ ਕਰ ਰਿਹਾ ਸੀ, ਜਦੋਂ ਉਹ ਫੜਿਆ ਗਿਆ ਹੈ, ਉਹ ਸਹੀ ਢੰਗ ਨਾਲ ਖੜ੍ਹਾ ਹੋ ਕੇ ਸਹੀ ਗੱਲਾਂ ਕਰ ਰਿਹਾ ਹੈ | ਹੁਣ ਉਸ ਦੇ ਰਿਸ਼ਤੇਦਾਰ ਕਹਿ ਰਹੇ ਹਨ ਕਿ ਉਸ ਦਾ ਮਾਨਸਿਕ ਸੰਤੁਲਨ ਠੀਕ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਮਾਨਸਿਕ ਤੌਰ ’ਤੇ ਪਰੇਸ਼ਾਨ ਲੋਕਾਂ ਨੂੰ ਸਿਰਫ਼ ਗੁਰਦੁਆਰਾ ਸਾਹਿਬ ਕਿਉਂ ਦਿਖਦਾ ਹੈ ਅਤੇ ਕਿਸੇ ਹੋਰ ਧਾਰਮਿਕ ਸਥਾਨ ’ਤੇ ਕਿਉਂ ਨਹੀਂ ਜਾਂਦੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤੋਂ ਸਾਫ਼ ਹੈ ਕਿ ਇਹ ਸਾਰੀ ਕਾਰਵਾਈ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਹੈ।

ਥਾਣਾ ਡਵੀਜ਼ਨ ਨੰਬਰ ਸੱਤ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਆਪਣੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।

Related posts

THIS SUNDAY!… THIS SUNDAY, MAR.19 (12-6PM) DulhanExpo: South Asian Wedding Planning Events

On Punjab

Presidential Election 2022 : PM ਮੋਦੀ ਤੋਂ ਬਾਅਦ ਦ੍ਰੋਪਦੀ ਮੁਰਮੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

On Punjab

ਸੁਮੇਧ ਸੈਣੀ ਨੂੰ ਝਟਕਾ, ਕੋਰਟ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ

On Punjab