ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਲਾਈਮਲਾਈਟ ਵਿੱਚ ਹਨ। ਦਿਲਜੀਤ ਇੰਨੀਂ ਦਿਨੀਂ ਆਪਣੀ ਫਿਲਮ ‘ਚਮਕੀਲਾ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਇੱਥੋਂ ਹਰ ਦਿਨ ਉਨ੍ਹਾਂ ਦਾ ਕੋਈ ਨਾ ਕੋਈ ਵੀਡੀਓ ਸਾਹਮਣੇ ਆਉਂਦਾ ਰਹਿੰਦਾ ਹੈ। ਦਿਲਜੀਤ ਦੀਆਂ ਤਸਵੀਰਾਂ ਤੇ ਵੀਡੀਓਜ਼ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਹਾਲ ਹੀ ‘ਚ ਦਿਲਜੀਤ ਦੋਸਾਂਝ ਦੀ ਫਿਲਮ ਦੇ ਸੈੱਟ ਤੋਂ ਇੱਕ ਹੋਰ ਵੀਡੀਓ ਲੀਕ ਹੋ ਗਿਆ ਹੈ। ਇਸ ਵੀਡੀਓ ‘ਚ ਦਿਲਜੀਤ ਫੁੱਲ ਚਮਕੀਲਾ ਲੁੱਕ ‘ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਾਲੇ ਰੰਗ ਦਾ ਪਹਿਰਾਵਾ ਪਹਿਿਨਆ ਹੋਇਆ ਹੈ ਅਤੇ ਚਮਕੀਲਾ ਬਣ ਕੇ ਸਟੇਜ ‘ਤੇ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਉਹ ਚਮਕੀਲੇ ਦਾ ਗਾਣਾ ‘ਤੇਰਾ ਬਾਬਾ ਨਨਕਾਣਾ’ ਗਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਬਰਿੱਟ ਏਸ਼ੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਆਪਣੇ ਚਮਕੀਲਾ ਲੁੱਕ ਨੂੰ ਲੈਕੇ ਕਾਫੀ ਜ਼ਿਆਦਾ ਚਰਚਾ ਵਿੱਚ ਹਨ। ਦਿਲਜੀਤ ਨੇ ਚਮਕੀਲਾ ਲੁੱਕ ‘ਚ ਆਉਣ ਲਈ ਕਾਫੀ ਜ਼ਿਆਦਾ ਮੇਹਨਤ ਕੀਤੀ ਹੈ। ਉਨ੍ਹਾਂ ਦੀ ਇਹ ਮੇਹਨਤ ਸਾਫ ਨਜ਼ਰ ਵੀ ਆਉਂਦੀ ਹੈ। ਉਨ੍ਹਾਂ ਨੇ ਆਪਣੇ ਚਿਹਰੇ ਦੀ ਲੁੱਕ ਨੂੰ ਇਸ ਕਦਰ ਬਦਲ ਲਿਆ ਹੈ ਕਿ ਉਹ ਬਿਲਕੁਲ ਚਮਕੀਲਾ ਨਜ਼ਰ ਆਉਂਦੇ ਹਨ। ਇਹੀ ਨਹੀਂ ਫਿਲਮ ‘ਚ ਦਿਲਜੀਤ ਦਾ ਰੰਗ ਵੀ ਸਾਂਵਲਾ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਫਿਲਮ ਦੀ ਸ਼ੂਟਿੰਗ ਸੰਗਰੂਰ ‘ਚ ਹੋ ਰਹੀ ਹੈ। ਫਿਲਮ ‘ਚ ਨਿਸ਼ਾਨ ਬਾਨੋ ਤੇ ਪਰੀਨਿਤੀ ਚੋਪੜਾ ਵੀ ਮੁੱਖ ਕਿਰਦਾਰਾਂ ‘ਚ ਨਜ਼ਰ ਆ ਰਹੀਆਂ ਹਨ। ਰਿਪੋਰਟਾਂ ਮੁਤਾਬਕ ਫਿਲਮ ‘ਚ ਪਰੀਨਿਤੀ ਅਮਰਜੋਤ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫਿਲਮ ਨੂੰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਡਾਇਰੈਕਟ ਕਰ ਰਹੇ ਹਨ।