32.63 F
New York, US
February 6, 2025
PreetNama
ਰਾਜਨੀਤੀ/Politics

Arvind Kejriwal Case Verdict: ਸੀਐੱਮ ਕੇਜਰੀਵਾਲ ਨੂੰ ਵੱਡਾ ਝਟਕਾ, ਪਟੀਸ਼ਨ ਖਾਰਜ, ਹਾਈਕੋਰਟ ਵੱਲੋਂ ਗ੍ਰਿਫਤਾਰੀ ਨੂੰ ਲੈ ਕੇ ਆਖੀ ਇਹ ਗੱਲ

ਅੱਜ ਯਾਨੀਕਿ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਸੀਐਮ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ।

ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਗ੍ਰਿਫਤਾਰੀ ਨੂੰ ਜਾਇਜ਼ ਮੰਨਿਆ। ਅਦਾਲਤ ਨੇ ਕਿਹਾ ਕਿ ਇਹ ਜ਼ਮਾਨਤ ਦਾ ਮਾਮਲਾ ਨਹੀਂ ਹੈ। ਗ੍ਰਿਫਤਾਰ ਕਰਨ ਦੀ ਚੁਣੌਤੀ ਹੈ। ਨਾਲ ਹੀ ਹਾਈਕੋਰਟ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਈਡੀ ਦੇ ਰਿਮਾਂਡ ਨੂੰ ਗੈਰ-ਕਾਨੂੰਨੀ ਨਹੀਂ ਕਿਹਾ ਜਾ ਸਕਦਾ।

ਕੀ ਕਿਹਾ ਦਿੱਲੀ ਹਾਈਕੋਰਟ ਨੇ?

ਅਦਾਲਤ ਨੇ ਕਿਹਾ ਕਿ ਈਡੀ ਦੀ ਦਲੀਲ ਹੈ ਕਿ ਹੁਣ ਤੱਕ ਦੇ ਸਬੂਤ ਇਹ ਦੱਸਦੇ ਹਨ ਕਿ ਕੇਜਰੀਵਾਲ coordinator ਹਨ, ਗੋਆ ਚੋਣਾਂ ਵਿੱਚ 45 ਕਰੋੜ ਰੁਪਏ ਖਰਚ ਕੀਤੇ ਗਏ। ਕੇਜਰੀਵਾਲ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ ਅਤੇ ਸ਼ਰਤ ਰੈਡੀ ਅਤੇ ਰਾਘਵ ਮੁੰਗਟਾ ਦੇ ਬਿਆਨਾਂ ਦਾ ਹਵਾਲਾ ਦਿੱਤਾ। ਅਦਾਲਤ ਨੇ ਕਿਹਾ ਕਿ ਸਰਕਾਰੀ ਗਵਾਹ ਬਣਨ ਦਾ ਫੈਸਲਾ ਅਦਾਲਤ ਨੇ ਲਿਆ ਹੈ ਨਾ ਕਿ ਜਾਂਚ ਏਜੰਸੀ ਨੇ। ਜੇਕਰ ਸਵਾਲ ਉੱਠਦਾ ਹੈ ਤਾਂ ਸਵਾਲ ਮੈਜਿਸਟ੍ਰੇਟ ‘ਤੇ ਹੈ।

ਹਾਈਕੋਰਟ ਨੇ ਕਿਹਾ ਕਿ ਦੋਸ਼ੀ ਦੇ ਹਿਸਾਬ ਨਾਲ ਜਾਂਚ ਨਹੀਂ ਕੀਤੀ ਜਾ ਸਕਦੀ। ਅਦਾਲਤ ਦਾ ਰਾਜਨੀਤੀ ਨਾਲ ਕੋਈ ਸਰੋਕਾਰ ਨਹੀਂ ਹੈ। ਮੁੱਖ ਮੰਤਰੀ ਲਈ ਕੋਈ ਵਿਸ਼ੇਸ਼ ਅਧਿਕਾਰ ਨਹੀਂ ਹੈ।

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਟੀਸ਼ਨ ‘ਚ ਏਜੰਸੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੇ ਸਮੇਂ ‘ਤੇ ਸਵਾਲ ਉਠਾਏ ਸਨ। ਨਾਲ ਹੀ ਕਿਹਾ ਕਿ ਇਹ ਲੋਕਤੰਤਰ, ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਮੂਲ ਢਾਂਚੇ ਦੀ ਉਲੰਘਣਾ ਹੈ।

ਈਡੀ ਨੇ ਕੀ ਕਿਹਾ?

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਈਡੀ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕੀਤਾ। ਕੇਂਦਰੀ ਏਜੰਸੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਚੋਣਾਂ ਦੇ ਆਧਾਰ ‘ਤੇ ਗ੍ਰਿਫਤਾਰੀ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦੇ ਕਿਉਂਕਿ ਕਾਨੂੰਨ ਉਸ ‘ਤੇ ਅਤੇ ਕਿਸੇ ਵੀ ਆਮ ਨਾਗਰਿਕ ‘ਤੇ ਬਰਾਬਰ ਲਾਗੂ ਹੁੰਦਾ ਹੈ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਈਡੀ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ 22 ਮਾਰਚ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 1 ਅਪ੍ਰੈਲ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ।

ਇਸ ਤੋਂ ਬਾਅਦ 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਇਸ ਸਮੇਂ ਮੁੱਖ ਮੰਤਰੀ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹਨ।

Related posts

ਰਾਸ਼ਟਰਪਤੀ ਕੋਵਿੰਦ ਨੇ IAF ਦੀਆਂ 3 ਮਹਿਲਾ ਪਾਇਲਟਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਕੀਤਾ ਸਨਮਾਨਿਤ

On Punjab

Punjab Election 2022 : ਕੀ ਲੁਧਿਆਣੇ ’ਚ ਹੋਵੇ ਪੰਜਾਬ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ, 6 ਫਰਵਰੀ ਨੂੰ ਆਉਣਗੇ ਰਾਹੁਲ ਗਾਂਧੀ

On Punjab

ਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾ

On Punjab