32.63 F
New York, US
February 6, 2025
PreetNama
ਖਾਸ-ਖਬਰਾਂ/Important News

ਭਾਰਤ ਆਉਣ ਤੋਂ ਪਹਿਲਾਂ ਬਰਤਾਨਵੀ ਪੀਐਮ ਰਿਸ਼ੀ ਸੂਨਕ ਦਾ ਵੱਡਾ ਬਿਆਨ, ਬੋਲੇ ਖਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ…

ਬਰਤਾਨੀਆ ਵਿੱਚ ਖਾਲਿਸਤਾਨ ਪੱਖੀਆਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਦੀਆਂ ਚਿੰਤਾਵਾਂ ਦੂਰ ਕਰਨ ਦੀ ਕੋਸ਼ਿਸ਼ ਕਰਦਿਆਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਜਾਇਜ਼ ਵਿਰੋਧ ਦੇ ਅਧਿਕਾਰ ਨੂੰ ਹਿੰਸਕ ਜਾਂ ਧਮਕੀ ਭਰੇ ਵਿਵਹਾਰ ਤੱਕ ਨਹੀਂ ਲਿਜਾਇਆ ਜਾ ਸਕਦਾ।

ਸੂਨਕ ਨੇ ਪੀਟੀਆਈ ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ ਕਿ ਉਹ ਹਿੰਸਕ ਤੇ ਵੰਡ ਪਾਊ ਵਿਚਾਰਧਾਰਾਵਾਂ ’ਤੇ ਕਾਬੂ ਪਾਉਣ ਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੇ ਸਰਕਾਰ ਦੇ ਫਰਜ਼ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਬਰਤਾਨੀਆ ਖਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

ਦੱਸ ਦਈਏ ਕਿ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿੱਚ ਇਸ ਹਫ਼ਤੇ ਜੀ-20 ਸਿਖਰ ਸੰਮੇਲਨ ’ਚ ਸ਼ਾਮਲ ਹੋਣ ਤੋਂ ਪਹਿਲਾਂ 70 ਸੰਸਦ ਮੈਂਬਰਾਂ ਦੇ ਇੱਕ ਗਰੁੱਪ ਨੇ ਸੂਨਕ ਨੂੰ ਭਾਰਤ ਵਿੱਚ ਕੈਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਕਰਵਾਉਣ ਦੀ ਮੰਗ ਕੀਤੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਸੰਸਦ ਮੈਂਬਰਾਂ ਨੇ ਸੂਨਕ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉਹ ਭਾਰਤ ਵਿੱਚ ਕਰੀਬ ਪੰਜ ਸਾਲ ਤੋਂ ਨਜ਼ਰਬੰਦ ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨ।

ਦਰਅਸਲ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਵੱਲੋਂ ਕੀਤੇ ਗਏ ਕਤਲਾਂ ਵਿੱਚ ਕਥਿਤ ਭੂਮਿਕਾ ਦੇ ਦੋਸ਼ ਹੇਠ ਉਸ ਨੂੰ 4 ਨਵੰਬਰ 2017 ਨੂੰ ਜਲੰਧਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵੇਲੇ ਉਹ ਆਪਣੇ ਵਿਆਹ ਲਈ ਪੰਜਾਬ ਆਇਆ ਹੋਇਆ ਸੀ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਉਧਰ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਆ ਰਹੇ ਰਿਸ਼ੀ ਸੂਨਕ ਦੇ ਰਿਸ਼ਤੇਦਾਰ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਦੀ ਤਿਆਰੀ ਕਰ ਰਹੇ ਹਨ। ‘ਦ ਡੇਲੀ ਟੈਲੀਗ੍ਰਾਫ’ ਦੀ ਰਿਪੋਰਟ ਅਨੁਸਾਰ ਸੂਨਕ ਦੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਦਾਅਵਤ ਦਿੱਤੀ ਜਾਵੇਗੀ ਤੇ ਪੰਜਾਬੀ ਗੀਤਾਂ ’ਤੇ ਭੰਗੜੇ ਪਾਏ ਜਾਣਗੇ। ਸੂਨਕ ਦੇ ਮਾਮਾ ਡਾ. ਗੌਤਮ ਦੇਵ ਸੂਦ ਨੇ ਕਿਹਾ ਕਿ ਉਨ੍ਹਾਂ ਦਾ ਸਵਾਗਤ ਕਰਨ ਲਈ ਸਾਰੇ ਰਿਸ਼ਤੇਦਾਰਾਂ ਨੂੰ ਦਿੱਲੀ ਆਉਣ ਲਈ ਕਿਹਾ ਗਿਆ ਹੈ।

Related posts

Monsoon Punjab: ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ, IMD ਦਾ ਤਾਜ਼ਾ ਅਪਡੇਟ

On Punjab

ਕੈਨੇਡਾ ਨਿਊਜ਼: ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ ਕੈਨੇਡਾ ’ਚ ਵੀ ਪਈ

On Punjab

Video: ਹੜ੍ਹ ‘ਚ ਰੁੜ੍ਹਿਆ ਪੁਲ, ਪੁਲਿਸ ਵਾਲੇ ਪਾਉਂਦੇ ਰਹੇ ਰੌਲਾ, ਜਾਣੋ ਕਿੱਥੇ ਦਾ ਹੈ ਪੂਰਾ ਮਾਮਲਾ

On Punjab