ਗਰਮੀਆਂ ਦਾ ਮੌਸਮ ਆਪਣੇ ਨਾਲ ਕਈ ਸਮੱਸਿਆਵਾਂ ਲੈ ਕੇ ਆਉਂਦਾ ਹੈ। ਅਜਿਹੇ ‘ਚ ਜ਼ਰੂਰੀ ਹੈ ਕਿ ਅਸੀਂ ਆਪਣੀ ਸਿਹਤ ਦਾ ਖਾਸ ਧਿਆਨ ਰੱਖੀਏ। ਗਰਮੀਆਂ ‘ਚ, ਜ਼ਿਆਦਾਤਰ ਲੋਕ ਤੇਜ਼ ਧੁੱਪ ਤੇ ਗਰਮੀ ਕਾਰਨ ਬਿਮਾਰ ਹੋ ਜਾਂਦੇ ਹਨ। ਅਜਿਹੇ ‘ਚ ਜ਼ਰੂਰੀ ਹੈ ਕਿ ਤੁਸੀਂ ਖੀਰੇ ਦਾ ਸੇਵਨ ਕਰੋ। ਖੀਰਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਖੀਰਾ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਸਾਡੇ ਸਰੀਰ ‘ਚ ਪਾਣੀ ਦੀ ਕਮੀ ਨਹੀਂ ਹੋਣ ਦਿੰਦਾ।
ਖੀਰੇ ‘ਚ ਵਿਟਾਮਿਨ-ਸੀ, ਬੀਟਾ-ਕੈਰੋਟੀਨ, ਕਾਪਰ, ਮੈਗਨੀਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਕੈਲਸ਼ੀਅਮ, ਆਇਓਡੀਨ, ਫਾਸਫੋਰਸ ਵਰਗੇ ਕਈ ਗੁਣ ਹੁੰਦੇ ਹਨ ਜੋ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਖੀਰੇ ਦੇ ਸੇਵਨ ਦੇ ਜ਼ਬਰਦਸਤ ਫਾਇਦਿਆਂ ਬਾਰੇ।
ਸਰੀਰ ਨੂੰ ਹਾਈਡਰੇਟ ਰੱਖਦਾ ਹੈ
ਗਰਮੀਆਂ ਦੇ ਮੌਸਮ ‘ਚ ਖੀਰਾ ਖਾਣ ਨਾਲ ਸਰੀਰ ‘ਚ ਪਾਣੀ ਦੀ ਕਮੀ ਨਹੀਂ ਹੁੰਦੀ। ਖੀਰੇ ‘ਚ 90 ਫੀਸਦੀ ਪਾਣੀ ਹੁੰਦਾ ਹੈ ਜੋ ਸਰੀਰ ਨੂੰ ਹਾਈਡਰੇਟ ਰੱਖਣ ‘ਚ ਮਦਦ ਕਰਦਾ ਹੈ।
ਭੁੱਖ ਘਟਾਉਂਦਾ ਹੈ
ਖੀਰੇ ਵਿੱਚ ਕੈਲੋਰੀ ਘੱਟ ਹੁੰਦੀ ਹੈ। ਜਿਸ ਕਾਰਨ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਵੀ ਤੁਹਾਡਾ ਭਾਰ ਨਹੀਂ ਵਧਦਾ। ਇਸ ‘ਚ ਫਾਈਬਰ ਵੀ ਪਾਇਆ ਜਾਂਦਾ ਹੈ, ਜਿਸ ਨਾਲ ਤੁਹਾਡਾ ਪੇਟ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ ਅਤੇ ਤੁਹਾਨੂੰ ਭੁੱਖ ਵੀ ਘੱਟ ਲੱਗਦੀ ਹੈ।
ਬਲੱਡ ਪ੍ਰੈਸ਼ਰ
ਜੇਕਰ ਤੁਸੀਂ ਬਲੱਡ ਪ੍ਰੈਸ਼ਰ ਦੇ ਮਰੀਜ਼ ਹੋ ਤਾਂ ਖੀਰਾ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਖੀਰੇ ‘ਚ ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਫਾਈਬਰ ਵਰਗੇ ਕਈ ਗੁਣ ਪਾਏ ਜਾਂਦੇ ਹਨ ਜੋ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
ਸ਼ੂਗਰ
ਸ਼ੂਗਰ ਦੇ ਮਰੀਜ਼ ਨੂੰ ਵੀ ਖੀਰੇ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਉਨ੍ਹਾਂ ਦੇ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਮਦਦ ਕਰਦਾ ਹੈ। ਖੀਰੇ ‘ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ‘ਚ ਰੱਖਣ ਦਾ ਕੰਮ ਕਰਦੇ ਹਨ।
ਚਮੜੀ ਤੇ ਵਾਲਾਂ ਲਈ ਫਾਇਦੇਮੰਦ
ਖੀਰੇ ਦਾ ਸੇਵਨ ਸਿਹਤ ਦੇ ਨਾਲ-ਨਾਲ ਚਮੜੀ ਤੇ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਖੀਰੇ ਦੇ ਅੰਦਰ ਵਿਟਾਮਿਨ-ਸੀ, ਸਿਲੀਕਾਨ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਾਡੀ ਚਮੜੀ ਨੂੰ ਹਾਈਡਰੇਟ ਰੱਖਣ ਦਾ ਕੰਮ ਕਰਦੇ ਹਨ। ਖੀਰੇ ਦੇ ਨਿਯਮਤ ਸੇਵਨ ਨਾਲ ਵਾਲਾਂ ਦਾ ਵਿਕਾਸ ਵਧਦਾ ਹੈ।
ਬੇਦਾਅਵਾ: ਲੇਖ ਵਿੱਚ ਦੱਸੀ ਗਈ ਸਲਾਹ ਤੇ ਸੁਝਾਅ ਸਿਰਫ਼ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਤੇ ਇਨ੍ਹਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।