24.24 F
New York, US
December 22, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਅੰਮ੍ਰਿਤਪਾਲ ਦੇ ਮਾਮਲੇ ‘ਚ ਨਜ਼ਰਬੰਦ ਕੀਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਨੂੰ ਪੁਲਿਸ ਨੇ ਕੀਤਾ ਰਿਹਾਅ

 ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਅਤੇ ਹੋਰ ਰਾਜਾਂ ਤੋਂ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਰਹਿਣ ਵਾਲੇ ਸਿੱਖ ਆਗੂ ਭਾਈ ਦਵਿੰਦਰ ਸਿੰਘ ਖ਼ਾਲਸਾ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਭੇਜ ਦਿੱਤਾ ਸੀ। ਦਵਿੰਦਰ ਸਿੰਘ ਖ਼ਾਲਸਾ ਨੂੰ ਪੁਲਿਸ ਨੇ 19 ਮਾਰਚ ਨੂੰ ਹਿਰਾਸਤ ਵਿੱਚ ਲਿਆ ਸੀ, ਜਿਸ ਨੂੰ ਹੁਣ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕ ਸੀ ਕਿ ਉਸ ਦੇ ਅੰਮ੍ਰਿਤਪਾਲ ਨਾਲ ਸਬੰਧ ਹਨ, ਜਿਸ ਕਾਰਨ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਪਰ ਉਸ ਦਾ ਅੰਮ੍ਰਿਤਪਾਲ ਨਾਲ ਕੋਈ ਸਬੰਧ ਨਹੀਂ ਹੈ ਅਤੇ ਨਾ ਹੀ ਉਹ ਕਦੇ ਅੰਮ੍ਰਿਤਪਾਲ ਨੂੰ ਮਿਲਿਆ ਹੈ। ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ 19 ਮਾਰਚ ਨੂੰ ਸਵੇਰੇ 4 ਵਜੇ ਥਾਣਾ ਮੁਕੇਰੀਆਂ ਦੇ ਐੱਸਐੱਚਓ ਅਤੇ ਟੀਮ ਵੱਲੋਂ ਘਰੋਂ ਹਿਰਾਸਤ ਵਿੱਚ ਲਿਆ ਗਿਆ ਸੀ। ਪੁਲਿਸ ਨੇ ਬਾਅਦ ਵਿੱਚ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਸਬੰਧੀ ਪੁੱਛਗਿੱਛ ਕਰਨੀ ਹੈ ਪਰ ਉਸ ਦਾ ਅੰਮ੍ਰਿਤਪਾਲ ਨਾਲ ਕੋਈ ਸਬੰਧ ਨਹੀਂ ਸੀ ਅਤੇ ਨਾ ਹੀ ਉਹ ਕਦੇ ਅੰਮ੍ਰਿਤਪਾਲ ਨੂੰ ਮਿਲਿਆ ਸੀ। ਹਾਂ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨਾਲ ਸਬੰਧਤ ਹੈ ਅਤੇ ਜਿੱਥੇ ਕਿਤੇ ਵੀ ਬੇਅਦਬੀ ਹੁੰਦੀ ਹੈ, ਉੱਥੇ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਨੇ ਉਸ ਦੌਰਾਨ ਉਸ ਨਾਲ ਕੋਈ ਮਾੜਾ ਵਿਹਾਰ ਨਹੀਂ ਕੀਤਾ ਅਤੇ ਅੱਜ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

Related posts

ਸਿੱਖ ਡਰਾਈਵਰ ਨਾਲ ਕੁੱਟਮਾਰ ਕੇਸ ‘ਚ ਪੁਲਿਸ ਵਾਲੇ ਬਰਖ਼ਾਸਤ

On Punjab

ਪਾਕਿਸਤਾਨ ਦੇ ਬਲੋਚਿਸਤਾਨ ’ਚ ਛੇ ਅੱਤਵਾਦੀ ਢੇਰ

On Punjab

ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ – ਮਮਤਾ ਬੈਨਰਜੀ

Pritpal Kaur