17.92 F
New York, US
December 22, 2024
PreetNama
ਖਬਰਾਂ/News

Big Breaking : ਕਰਵਾ ਚੌਥ ਵਾਲੇ ਦਿਨ ਪਤਨੀ ਦੀ ਹੱਤਿਆ, ਸੇਵਾ ਮੁਕਤ ਜ਼ਿਲ੍ਹਾ ਅਟਾਰਨੀ ਨੇ ਸਿਰ ‘ਚ ਦਾਤ ਮਾਰ ਕੇ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸੇਵਾ ਮੁਕਤ ਜ਼ਿਲ੍ਹਾ ਅਟਾਰਨੀ ਨੇ ਆਪਣੀ ਪਤਨੀ ਦੇ ਸਿਰ ਵਿੱਚ ਦਾਤ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਜਾਣਕਾਰੀ ਦਿੰਦਿਆਂ, ਥਾਣਾ ਡਿਵੀਜ਼ਨ ਨੰਬਰ ਪੰਜ ਦੇ ਇੰਚਾਰਜ ਨੀਰਜ ਚੌਧਰੀ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਦੇ ਬੇਟੇ ਦੀ ਸ਼ਿਕਾਇਤ ਤੇ ਕਾਰਵਾਈ ਕਰ ਰਹੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੀਰਜ ਚੌਧਰੀ ਨੇ ਦੱਸਿਆ ਕਿ ਸੇਵਾ ਮੁਕਤ ਡੀਏ ਹਰਚਰਨ ਸਿੰਘ (85) ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰਦੇਵ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ। ਬੁੱਧਵਾਰ ਨੂੰ ਦੁਪਹਿਰ ਤੋਂ ਬਾਅਦ ਦੋਵਾਂ ਵਿਚਕਾਰ ਹੋਏ ਝਗੜੇ ਦੇ ਦੌਰਾਨ ਹਰਚਰਨ ਸਿੰਘ ਨੇ ਆਪਣੀ ਪਤਨੀ ਮਨਜੀਤ ਕੌਰ ਦੇ ਸਿਰ ਵਿੱਚ ਦਾਤ ਨਾਲ ਵਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਮੁਖੀ ਨੀਰਜ ਚੌਧਰੀ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਕਾਰਨ ਕੀ ਹਨ ਇਸਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਅਤੇ ਮ੍ਰਿਤਕਾ ਦੇ ਬੇਟੇ ਦੀ ਸ਼ਿਕਾਇਤ ‘ਤੇ ਪੁਲਿਸ ਜਲਦੀ ਹੀ ਮਾਮਲਾ ਦਰਜ ਕਰੇਗੀ।

Related posts

ਖੁਸ਼ਖਬਰੀ: ਪੰਜਾਬ ਨੂੰ ਮਿਲੇ 165 ਨਵੇਂ ਆਮ ਆਦਮੀ ਕਲੀਨਿਕ

On Punjab

ਫਿਰੋਜ਼ਪੁਰ ਜ਼ਿਲੇ ਦੇ ਸਰਕਾਰੀ ਸਕੂਲਾਂ ਨੂੰ ਨੰਬਰ-1 ਬਨਾਉਣਾ ਮੇਰਾ ਟੀਚਾ: ਡੀ.ਈ.ਓ- ਕੁਲਵਿੰਦਰ ਕੌਰ

Pritpal Kaur

ਕਰਜ਼ਾਈ ਕਿਸਾਨ ਦੇ ਪੁੱਤਰ ਨੇ ਲਾਇਆ ਫਾਹਾ

Pritpal Kaur