ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਦੋ ਵਾਰ ਪੈਰੋਲ ਮਿਲ ਚੁੱਕੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਫਰਲੋ ਲਈ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧੀ ਬਾਗਪਤ ਪ੍ਰਸ਼ਾਸਨ ਤੋਂ ਰਾਮ ਰਹੀਮ ਦੇ ਚਾਲ-ਚਲਣ ਸਬੰਧੀ ਰਿਪੋਰਟ ਮੰਗੀ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਡੇਰੇ ਦੇ ਪਹਿਲੇ ਗੱਦੀਨਸ਼ੀਨ ਸੰਤ ਸ਼ਾਹ ਮਸਤਾਨਾ ਦਾ ਜਨਮ ਦਿਹਾੜਾ ਇਸ ਮਹੀਨੇ 27 ਨਵੰਬਰ ਨੂੰ ਹੈ। ਡੇਰਾ ਪੈਰੋਕਾਰ ਹਰ ਸਾਲ ਇਸ ਦਿਹਾੜੇ ਨੂੰ ਭੰਡਾਰੇ ਦੇ ਰੂਪ ਵਿੱਚ ਧੂਮਧਾਮ ਨਾਲ ਮਨਾਉਂਦੇ ਹਨ। ਡੇਰਾ ਮੁਖੀ ਨੂੰ ਤਿੰਨ ਹਫ਼ਤਿਆਂ ਦੀ ਫਰਲੋ ਮਿਲਣ ਤੋਂ ਬਾਅਦ ਡੇਰਾ ਪ੍ਰੇਮੀਆਂ ‘ਚ ਖੁਸ਼ੀ ਦਾ ਮਾਹੌਲ ਹੈ।
ਬਾਗਪਤ ਆਸ਼ਰਮ ਹੋਵੇਗਾ ਟਿਕਾਣਾ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹਿਣਗੇ। ਇਸ ਦੇ ਨਾਲ ਹੀ ਇਸ ਫੈਸਲੇ ਦੇ ਸਿਆਸੀ ਅਰਥ ਵੀ ਕੱਢੇ ਜਾ ਰਹੇ ਹਨ। ਰਾਮ ਰਹੀਮ ਨੂੰ ਫਰਲੋ ਦੇਣ ਦਾ ਕਾਰਨ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਸਿੰਘ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ।