47.37 F
New York, US
November 22, 2024
PreetNama
ਖਬਰਾਂ/News

ਬਿਕਰਮ ਮਜੀਠੀਆ ਨੂੰ ਦਿੱਤਾ ‘ਆਪ’ ਬੁਲਾਰਿਆਂ ਨੇ ਮੋੜਵਾਂ ਜਵਾਬ, ਗੈਂਗਸਟਰਾਂ ਬਾਰੇ ਵੀ ਕਹੀ ਵੱਡੀ ਗੱਲ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵੱਲੋਂ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਮਾਲਵਿੰਦਰ ਸਿੰਘ ਕੰਗ ਨੇ ਵਿਰੋਧਆਂ ਦੇ ਵੱਲੋਂ ਪੰਜਾਬ ਸਰਕਾਤਰ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ । ਆਪ ਦੇ ਬੁਲਾਰਿਆਂ ਨੇ ਕਿਹਾ ਕਿ ਜੋ ਗੱਲਾਂ ਉਹ ਕਰ ਰਹੇ ਹਨ ਉਨ੍ਹਾਂ ਦੀ ਸ਼ੁਰੂਆਤ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਈ ਸੀ । ਜਿਨ੍ਹਾਂ ਗੁਨਾਹਗਾਰਾਂ ਨੇ  ਉਸ ਸਮੇਂ ਸਿਰ ਚੁੱਕਿਆ ਸੀ ਅੱਜ ਉਨ੍ਹਾਂ ਦੇ ਖਿਲਾਫ ਹੀ ਕਾਰਵਾਈ ਕੀਤੀ ਜਾ ਰਹੀ ਹੈ। ਆਪ ਆਗੂਆਂ ਨੇ ਦਾਅਵਾ ਕੀਤਾ ਕਿ ਮਜੀਠੀਆ ਆਮ ਆਦਮੀ ਪਾਰਟੀ ਦੇ ਇੱਕ ਵੀ ਆਗੂ ਦਾ ਗੈਂਗਸਟਰਾਂ ਦੇ ਨਾਲ ਨਾਮ ਜੋੜ ਕੇ ਦੱਸਣ ।

ਪ੍ਰੈਸ ਕਾਨਫਰੰਸ ਦੇ ਦੌਰਾਨ ਆਪ ਦੇ ਬੁਲਾਰਿਆਂ ਨੇ ਕਿਹਾ ਕਿ ਆਰਗਨਾਈਜ਼ ਕ੍ਰਾਈਮ ਦੇ ਨਾਲ ਜੋ ਲੋਕ ਜੁੜੇ ਹਨ ਉਨ੍ਹਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਪ ਆਗੂਆਂ ਨੇ ਚੈਲੰਜ ਕੀਤਾ ਕਿ ਸਾਡੇ ਕਿਸੇ ਮੰਤਰੀ ਜਾਂ ਵਿਧਾਇਕ ਦਾ ਗੈਂਗਸਟਰਾਂ ਦੇ ਨਾਲ ਸਬੰਧ ਜੋੜ ਕੇ ਦਿਖਾਓ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਨਾਲਾ ਘਟਨਾ ਨੂੰ ਲੈ ਕੇ ਕਿਹਾ ਕਿ ਅਜਿਹੇ ਲੋਕਾਂ ਕਰ ਕੇ ਅਜਿਹੀਆਂ ਘਟਨਾਵਾਂ ਹੋਈਆਂ ਹਨ । ਹਾਲਾਂਕਿ ਪੁਲਿਸ ਨੇ ਬੇਸ਼ੱਕ ਖੁੱਦ ਜ਼ਖਮ ਖਾਧੇ ਹਨ ਪਰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਹੋਣ ਦਿੱਤੀ ।

ਇਸ ਦੌਰਾਨ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ’ਤੇ ਜਦੋਂ ਕਿਸੇ ਤਰ੍ਹਾਂ ਦਾ ਦਾਗ ਨਹੀਂ ਤਾਂ ਹੁਣ ਕਮਿਊਨਲ ਸਾਜ਼ਿਸ਼ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਪੰਜਾਬੀਆਂ ਨੂੰ ਪਤਾ ਲੱਗ ਗਿਆ ਹੈ ।ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਫ੍ਰੀ ਹੈਂਡ ਦਿੱਤੇ ਹੋਏ ਹਨ , ਜੋ ਲੋਕ ਮਸ਼ੀਨਾਂ ਦੇ ਨਾਲ ਪੈਸੇ ਣਿਦੇ ਹਨ ਉਨ੍ਹਾਂ ਨੂੰ ਅੰਦਰ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਤਾਂ ਚਾਹੁੰਦੀ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਰੂਲ ਲੱਗੇ।ਜਦਕਿ ਇਹ ਜਾਂਚ ਦੇ ਵਿੱਚ ਸਾਹਮਣੇ ਆਵੇਗਾ ਕਿ ਇਨਵੈਸਟਮੈਂਟ ਮੀਟ ਦੇ ਚੱਲਦਿਆਂ ਅਜਨਾਲਾ ਘਟਨਾ ਕਿਵੇਂ ਸਾਹਮਣੇ ਆਈ ਹੈ।

ਇਸ ਤੋਂ ਇਲਾਵਾ ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਗੋਵਿੰਦਵਾਲ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਹੈ ਉਸ ਦੀ ਸੱਚਾਈ ਵੀ ਸਾਹਮਣੇ ਆ ਜਾਵੇਗੀ । ਇਸ ਤੋਂ ਇਲਾਵਾ ਪੱਟੀ ਮਾਮਲੇ ਅਤੇ ਪਟਿਆਲਾ ਦੀ ਘਟਨਾ ਦੀ ਵੀ ਸੱਚਾਈ ਦਾ ਪਤਾ ਲੱਗ ਜਾਵੇਗਾ।

ਦਰਅਸਲ ਇਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕਦਿਆਂ ਇਹ ਕਿਹਾ ਸੀ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਵਿੱਚ ਥਾਣੇ ’ਤੇ ਕਬਜ਼ਾ ਕੀਤਾ ਗਿਆ ਅਤੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ। ਮੂਸੇਵਾਲਾ ਦੇ ਕਾਤਲਾਂ ਦਾ ਜੇਲ੍ਹ ਦੇ ਵਿੱਚ ਕਤਲ ਕਰ ਦਿੱਤਾ ਗਿਆ ਸੀ ਉਨ੍ਹਾਂ ਕਿਹਾ ਕਿ ਨਾ ਜੇਲ੍ਹਾਂ ਦੇ ਅੰਦਰ ਅਤੇ ਨਾ ਹੀ ਬਾਹਰ ਕੋਈ ਕਾਨੂੰਨ ਹੈ। ਦਿੱਲੀ ਵਿੱਚ ਵੱਡਾ ਸ਼ਰਾਬ ਘੁਟਾਲਾ ਕੀਤਾ ਗਿਆ ਅਤੇ ਮੁਨਾਫ਼ਾ ਕੁਝ ਲੋਕਾਂ ਨੂੰ ਪਹੁੰਚਾਇਆ ਗਿਆ। ਉਨ੍ਹਾਂ ਰਾਜੇਸ਼ ਚੌਧਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ’ਤੇ ਸਰਕਾਰ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ।

Related posts

ਬੰਗਲਾਦੇਸ਼ ਦੇ ਵਿਜੇ ਦਿਵਸ ਸਮਾਗਮ ’ਚ ਸ਼ਾਮਲ ਹੋਣਗੇ ਰਾਸ਼ਟਰਪਤੀ ਕੋਵਿੰਦ, 16 ਦਸੰਬਰ ਤੋਂ ਸ਼ੁਰੂ ਹੋਵੇਗੀ ਯਾਤਰਾ

On Punjab

ਅੰਮ੍ਰਿਤਪਾਲ ਸਿੰਘ ਦੇ ਦੇਸ਼ ’ਚੋਂ ਭੱਜਣ ਦੀ ਸੰਭਾਵਨਾ: ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਤੇ ਐੱਸਐੱਸਬੀ ਨੂੰ ਸਰਹੱਦ ’ਤੇ ਚੌਕਸ ਰਹਿਣ ਦਾ ਹੁਕਮ ਦਿੱਤਾ

On Punjab

Operation Amritpal: ਇਕ ਹੋਰ CCTV ਆਈ ਸਾਹਮਣੇ

On Punjab