ਆਲੀਆ ਭੱਟ ਤੋਂ ਬਾਅਦ ਹੁਣ ਇੱਕ ਹੋਰ ਅਦਾਕਾਰਾ ਜਲਦ ਹੀ ਮਾਂ ਬਣਨ ਜਾ ਰਹੀ ਹੈ। ਇਹ ਅਦਾਕਾਰਾ ਕੋਈ ਹੋਰ ਨਹੀਂ ਸਗੋਂ ਬਾਲੀਵੁੱਡ ਦੀ ਬੰਗਾਲੀ ਬਾਲਾ ਹੈ, ਬਿਪਾਸ਼ਾ ਬਾਸੂ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਹਰ ਕੋਈ ਉਸ ਨੂੰ ਕੁਮੈਂਟ ਕਰਕੇ ਵਧਾਈ ਦੇ ਰਿਹਾ ਹੈ।