ਅਫ਼ਗਾਨਿਸਤਾਨ ਦੀ ਸੱਤਾ ‘ਤੇ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਹਾਲਾਤ ਹੋਰ ਖ਼ਰਾਬ ਹੋ ਗਏ ਹਨ। ਅਫ਼ਗਾਨਿਸਤਾਨ ਹਾਲੇ ਵੀ ਅੱਤਵਾਦੀ ਹਮਲਿਆਂ ਦੀ ਅੱਗ ‘ਚ ਝੁਲਸ ਰਿਹਾ ਹੈ। ਨਿਊਜ਼ ਏਜੰਸੀ ਏਐੱਫਪੀ ਦੀ ਰਿਪੋਰਟ ਮੁਤਾਬਕ ਕਾਬੁਲ ਦੀ ਇਕ ਮਸਜਿਦ ‘ਚ ਹੋਏ ਧਮਾਕੇ ‘ਚ ਕਈ ਨਾਗਰਿਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।