ਬ੍ਰਿਜ ਭੂਸ਼ਣ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਛੇ ਬਾਲਗ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਖ਼ਿਲਾਫ਼ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਸੰਮਨ ਜਾਰੀ ਕਰਦਿਆਂ 18 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਛੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਸੰਮਨ ਜਾਰੀ ਕੀਤੇ ਹਨ। ਉਸ ਨੂੰ 18 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਛੇ ਬਾਲਗ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 354 (ਅਪਮਾਨ), 354ਏ (ਜਿਨਸੀ ਹਿੰਸਾ), 354ਡੀ (ਸਟੌਕਿੰਗ) ਅਤੇ 506 (1) (ਅਪਰਾਧਿਕ ਧਮਕੀ) ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਹੈ। ਦੂਜੇ ਪਾਸੇ ਨਾਬਾਲਗ ਪਹਿਲਵਾਨ (ਲੜਕੀ) ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਸੀ।