ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤੀ ਪਾਸਪੋਰਟ ਰੱਖਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਦੇਸ਼ ਵਿੱਚ ਆ ਕੇ ਤੁਰੰਤ ਆਧਾਰ ਕਾਰਡ ਜਾਰੀ ਕਰਨ ਦੀ ਪੇਸ਼ਕਸ਼ ਕੀਤੀ ਹੈ। ਵਿੱਤੀ ਵਰ੍ਹੇ 2019-20 ਦਾ ਬਜਟ ਪੇਸ਼ ਕਰਦੇ ਹੋਏ ਸੀਤਾਰਮਨ ਇਹ ਐਲਾਨ ਕੀਤਾ ਹੈ। ਇਸ ਸਮੇਂ ਐਨਆਰਆਈਜ਼ ਨੂੰ ਆਧਾਰ ਕਾਰਡ ਬਣਵਾਉਣ ਲਈ 180 ਦਿਨਾਂ ਦਾ ਇੰਤਜ਼ਾਰ ਕਰਨਾ ਹੁੰਦਾ ਹੈ।
ਸੀਤਾਰਮਨ ਨੇ ਕਿਹਾ ਕਿ ਉਹ ਭਾਰਤੀ ਪਾਰਸਪੋਰਟ ਧਾਰਕ ਪ੍ਰਵਾਸੀ ਭਾਰਤੀਆਂ ਨੂੰ ਦੇਸ਼ ਪਰਤਣ ‘ਤੇ ਆਧਾਰ ਕਾਰਡ ਜਾਰੀ ਕਰਨ ਦਾ ਪ੍ਰਸਤਾਵ ਰੱਖਦੀ ਹਾਂ। ਇਸ ਨਾਲ ਉਨ੍ਹਾਂ ਨੂੰ 180 ਦਿਨਾਂ ਦੇ ਸਮੇਂ ਤਕ ਇੰਤਜ਼ਾਰ ਨਹੀਂ ਕਰਨਾ ਹੋਵੇਗਾ।
ਭਾਰਤੀ ਵਿਸ਼ੇਸ਼ ਪਛਾਣ ਅਥਾਰਟੀ (UIDAI) ਨੇ 31 ਮਈ, 2019 ਤਕ ਕੁੱਲ 123.82 ਕਰੋੜ ਆਧਾਰ ਕਾਰਡ ਜਾਰੀ ਕੀਤੇ ਸਨ।