PreetNama
ਖਾਸ-ਖਬਰਾਂ/Important News

Canada : ਸਵਾਮੀਨਾਰਾਇਣ ਮੰਦਰ ਦੀਆਂ ਕੰਧਾਂ ‘ਤੇ ਲਿਖੇ ਭਾਰਤ ਵਿਰੋਧੀ ਨਾਅਰੇ, ਭਾਰਤ ਨੇ ਜਤਾਇਆ ਸਖ਼ਤ ਇਤਰਾਜ਼

ਕੈਨੇਡਾ ਵਿੱਚ ਕੁਝ ਭਾਰਤ ਵਿਰੋਧੀ ਅਨਸਰਾਂ ਨੇ ਟੋਰਾਂਟੋ ਦੇ ਮਸ਼ਹੂਰ ਸਵਾਮੀ ਨਰਾਇਣ ਮੰਦਰ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਨੇ ਇਸ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਲਿਖੇ। ਮੰਦਰ ਪ੍ਰਸ਼ਾਸਨ ਨੇ ਸਥਾਨਕ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੰਦਰ ਦੀ ਕੰਧ ‘ਤੇ ‘ਖਾਲਿਸਤਾਨ ਜ਼ਿੰਦਾਬਾਦ’ ਅਤੇ ‘ਭਾਰਤ ਮੁਰਦਾਬਾਦ’ ਦੇ ਨਾਅਰੇ ਲਿਖੇ ਹੋਏ ਹਨ। ਭਾਰਤ ਸਰਕਾਰ ਨੇ ਵੀ ਇਸ ਘਟਨਾ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਅਜੇ ਤਕ ਕਿਸੇ ਵੀ ਜਥੇਬੰਦੀ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਅਤੇ ਨਾ ਹੀ ਇਹ ਪਤਾ ਲੱਗਾ ਹੈ ਕਿ ਕਿਸ ਵਿਅਕਤੀ ਜਾਂ ਕਿਸੇ ਸੰਸਥਾ ਨੇ ਇਸ ਨੂੰ ਅੰਜਾਮ ਦਿੱਤਾ ਹੈ।

Related posts

ਤਾਨਾਸ਼ਾਹ ਕਿਮ ਜੋਂਗ ਦੇ ਕੋਮਾ ‘ਚ ਹੋਣ ਦਾ ਦਾਅਵਾ, ਭੈਣ ਨੇ ਸੰਭਾਲੀ ਕਮਾਨ!

On Punjab

ਰੈਪਰ ਕਾਨੇ ਵੈਸਟ ਨੇ ਕੀਤਾ ਵੱਡਾ ਐਲਾਨ, ਡੋਨਾਲਡ ਟਰੰਪ ‘ਤੇ ਜੋਅ ਬਿਡੇਨ ਨੂੰ ਦੇਣਗੇ ਟੱਕਰ

On Punjab

ਚਿਕਨ ਭਰੂਣ ‘ਚ ਮਿਲੇ ਪਲਾਸਟਿਕ ਦੇ ਕਣ, ਤਾਜ਼ਾ ਅਧਿਐਨ ‘ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

On Punjab