ਕੈਨੇਡਾ ‘ਤੇ ਆਰਥਿਕ ਮੰਦੀ ਦਾ ਖਤਰਾ ਮੰਡਰਾ ਰਿਹਾ ਹੈ। ਦੇਸ਼ ਵਿੱਚ ਦੀਵਾਲੀਆਪਨ ਲਈ ਅਰਜ਼ੀ ਦੇਣ ਵਾਲੀਆਂ ਕੰਪਨੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਨਵਰੀ ‘ਚ 800 ਕੰਪਨੀਆਂ ਨੇ ਖੁਦ ਨੂੰ ਦੀਵਾਲੀਆ ਐਲਾਨਣ ਲਈ ਅਰਜ਼ੀਆਂ ਦਾਇਰ ਕੀਤੀਆਂ ਸੀ। ਦੀਵਾਲੀਆਪਨ ਲਈ ਅਰਜ਼ੀ ਦੇਣ ਵਾਲੀਆਂ ਕੰਪਨੀਆਂ ਦੀ ਗਿਣਤੀ 13 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2023 ਵਿੱਚ ਦੇਸ਼ ਵਿੱਚ ਦੀਵਾਲੀਆਪਨ ਫਾਈਲਿੰਗ ਵਿੱਚ ਲਗਭਗ 40 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ।
ਛੋਟੀਆਂ ਕੰਪਨੀਆਂ ਕੈਨੇਡਾ ਦੀ ਕੁੱਲ ਘਰੇਲੂ ਪੈਦਾਵਾਰ ਦਾ ਲਗਭਗ 33 ਪ੍ਰਤੀਸ਼ਤ ਹਿੱਸਾ ਬਣਾਉਂਦੀਆਂ ਹਨ। ਕਰੋੋਨਾ ਕਾਲ ਦੌਰਾਨ ਕੰਪਨੀਆਂ ਨੂੰ ਕੈਨੇਡਾ ਸਰਕਾਰ ਨੇ 45000 ਕਰੋੜ ਦਾ ਵਿਆਜ਼ ਮੁਕਤ ਲੋਨ ਦਿੱਤਾ ਸੀ। ਜਿਸ ਦੀ ਮੁੜ ਅਦਾਇਗੀ ਦੀ ਸਮਾਂ ਸੀਮਾ ਜਨਵਰੀ ਵਿੱਚ ਖ਼ਤਮ ਹੋ ਗਈ ਸੀ। ਬੈਂਕਰਪਸੀ ਲਈ ਅਪਲਾਈ ਕਰਨ ਵਾਲੀਆਂ ਕੰਪਨੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਕੈਨੇਡਾ ਸਰਕਾਰ ਵੱਲੋਂ ਪੈਂਡੈਮਿਕ ਏਰਾ ਸਪੋਰਟ ਦਸੰਬਰ 2023 ‘ਚ ਬੰਦ ਕੀਤੀ ਗਈ ਹੈ।
ਛੋਟੀ ਕੰਪਨੀਆਂ ‘ਚ ਇਮਪਲਾਈਜ਼ ਲੱਖਾਂ ਦੀ ਗਿਣਤੀ ‘ਚ ਕੰਮ ਕਰਦੇ ਹਨ। ਦੇਸ਼ ਦੀ ਜੀਡੀਪੀ ‘ਚ ਤੀਜਾ ਹਿੱਸਾ ਛੋਟੀਆਂ ਕੰਪਨੀਆਂ ਦਾ ਯੋਗਦਾਨ ਹੈ। ਇਸ ਤੋਂ ਪਹਿਲਾਂ 2023 ਵਿੱਚ ਦੇਸ਼ ਵਿੱਚ ਦੀਵਾਲੀਆਪਨ ਫਾਈਲਿੰਗ ਵਿੱਚ ਲਗਭਗ 40 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਦੀਵਾਲੀਆਪਨ ਲਈ ਅਰਜ਼ੀ ਦੇਣ ਵਾਲੀਆਂ ਕੰਪਨੀਆਂ ਦੀ ਗਿਣਤੀ 13 ਸਾਲਾਂ ਵਿੱਚ ਸਭ ਤੋਂ ਵੱਧ ਹੈ। ਕੈਨੇਡੀਅਨ ਸਰਕਾਰ ਦੇ ਅੰਕੜਿਆਂ ਅਨੁਸਾਰ ਦੇਸ਼ ਦੀ ਆਰਥਿਕਤਾ ਮਜ਼ਬੂਤ ਬਣੀ ਹੋਈ ਹੈ ਪਰ ਛੋਟੀਆਂ ਕੰਪਨੀਆਂ ਅਤੇ ਬਹੁਤ ਸਾਰੇ ਖਪਤਕਾਰ ਸੰਘਰਸ਼ ਕਰ ਰਹੇ ਹਨ।