ਸੋਸ਼ਲ ਮੀਡੀਆ ‘ਤੇ ਲਾਈਵ ਹੋਕੇ ਪੰਜਾਬ ਸਰਕਾਰ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਮਨਪ੍ਰੀਤ ਕੌਰ, ਸਿੱਖਿਆ ਪ੍ਰੋਵਾਈਡਰ, ਬਲਾਕ ਸੁਨਾਮ-1, ਜ਼ਿਲ੍ਹਾ ਸੰਗਰੂਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਹੈ। ਆਪਣੇ ਪੱਤਰ ‘ਚ ਡੀਜੀਐੱਸਈ ਪੰਜਾਬ ਸੂਚਿਤ ਕੀਤਾ ਹੈ ਕਿ ਮਨਪ੍ਰੀਤ ਕੌਰ ਨੇ ਸਕੂਲ ਸਮੇਂ ਦੌਰਾਨ ਚਲਦੀ ਕਲਾਸ ਵਿੱਚ ਸ਼ੋਸ਼ਲ ਮੀਡੀਆ ਤੇ ਲਾਈਵ ਹੋ ਕੇ ਸਰਕਾਰ ਵਿਰੋਧੀ ਬਿਆਨਬਾਜ਼ੀ/ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀਆਂ ਨੂੰ ਸਰਕਾਰ ਵਿਰੁੱਧ ਭੜਕਾਇਆ ਹੈ,ਜੋ ਕਿ ਅਤਿ ਨਿੰਦਣਯੋਗ ਤੇ ਮੰਦਭਾਗਾ ਹੈ, ਇਸ ਕਾਰਵਾਈ ਨਾਲ ਆਪ ਵੱਲੋਂ ਸਿੱਖਿਆ ਵਿਭਾਗ ਦੇ ਅਕਸ ਨੂੰ ਠੇਸ ਪਹੁੰਚਾਈ ਗਈ ਹੈ।
ਉਪਰੋਕਤ ਪੈਰਾ ਵਿੱਚ ਵਰਣਿਤ ਕੀਤੇ ਕਾਰਨਾਂ ਕਰਕੇ ਆਪਦਾ ਕੰਮ ਅਤੇ ਵਤੀਰਾ ਤਸੱਲੀਬਖਸ਼ ਨਾ ਮੰਨਦੇ ਹੋਏ ਆਪ ਦੀਆਂ ਸੇਵਾਵਾਂ ਖਤਮ ਕਰਨ ਦੀ ਤਜਵੀਜ਼ ਹੈ। ਐਪਰ, ਕੁਦਰਤੀ ਨਿਆਂ ਦੇ ਤਕਾਜ਼ੇ ਵੱਜੋਂ ਇਸ ਨੋਟਿਸ ਰਾਹੀਂ ਆਪ ਨੂੰ ਕਾਰਨ ਦੱਸਣ ਦਾ ਮੌਕਾ ਦਿੱਤਾ ਜਾਂਦਾ ਹੈ, ਜੇਕਰ ਆਪ ਇਸ ਸਬੰਧੀ ਕੋਈ ਸਪਸ਼ਟੀਕਰਨ ਦੇਣਾ ਚਾਹੁੰਦੇ ਹੋ ਤਾਂ ਆਪ ਨੂੰ ਉਕਤ ਤਜਵੀਜ਼ ਕੀਤੀ ਕਾਰਵਾਈ ਕਰਨ ਤੋਂ ਪਹਿਲਾਂ ਵਿਚਾਰਿਆ ਜਾਵੇਗਾ। ਸਪਸ਼ਟੀਕਰਨ ਇਸ ਨੋਟਿਸ ਦੀ ਪ੍ਰਾਪਤੀ ਦੇ 5ਦਿਨਾਂ ਦੇ ਅੰਦਰ-ਅੰਦਰ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਰਾਹੀਂ ਭੇਜਿਆ ਜਾਵੇ। ਜੇਕਰ ਨਿਸ਼ਚਿਤ ਸਮੇਂ ਅੰਦਰ ਕੋਈ ਸਪਸ਼ਟੀਕਰਨ ਨਹੀਂ ਪ੍ਰਾਪਤ ਹੋਇਆ ਤਾਂ ਸਮਝ ਲਿਆ ਜਾਵੇਗਾ ਕਿ ਆਪ ਨੇ ਕੋਈ ਸਪਸ਼ਟੀਕਰਨ ਨਹੀਂ ਦੇਣਾ ਚਾਹੁੰਦੇ ਅਤੇ ਕੇਸ ਦਾ ਫੈਸਲਾ ਗੁਣ ਅਤੇ ਦੇਸ਼ਾਂ ਦੇ ਅਧਾਰ ‘ਤੇ ਕਰ ਦਿੱਤਾ ਜਾਵੇਗਾ।
ਇਸੇ ਤਰ੍ਹਾਂ ਇੰਦਰਜੀਤ ਸਿੰਘ, ਸਰਕਾਰੀ ਪ੍ਰਾਇਨਰੀ ਸਕੂਲ ਲਖਮੀਰਵਾਲਾ, ਸਿੱਖਿਆ ਪ੍ਰੋਵਾਈਡਰ, ਬਲਾਕ ਝੂਨੀਰ, ਜ਼ਿਲ੍ਹਾ ਮਾਨਸਾ ਨੂੰ ਇਸ ਪੱਤਰ ਰਾਹੀਂ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਵੱਲੋਂ ਸ਼ੋਸਲ ਮੀਡੀਆ ਰਾਹੀਂ ਵੀਡਿਓ ਵਾਇਰਲ ਕੀਤੀ ਗਈ, ਜਿਸ ਵਿੱਚ ਆਪ ਵੱਲੋਂ ਸਰਕਾਰ ਵਿਰੋਧੀ ਬਿਆਨਬਾਜੀ ਕਰਦੇ ਹੋਏ ਲੋਕਾਂ ਨੂੰ ਭੜਕਾਇਆ ਗਿਆ ਹੈ, ਇਸ ਤੋਂ ਇਲਾਵਾ ਆਪ ਵੱਲੋਂ ਇੱਕ ਨਾਬਾਲਗ ਬੱਚੇ ਨੂੰ 100 ਫੁੱਟ ਉੱਚੀ ਟੈਂਕੀ ਤੇ ਵਰਗਲਾ ਕੇ ਚੜਾਇਆ ਗਿਆ ਤੇ ਸੋਸ਼ਲ ਮੀਡੀਆ ਰਾਹੀਂ ਬੱਚੇ ਨੂੰ ਲਾਈਵ ਕਰਵਾਕੇ ਲੋਕਾਂ ਨੂੰ ਸਰਕਾਰ ਵਿਰੁੱਧ ਭੜਕਾਉਂਦੇ ਹੋਏ ਧਰਨੇ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਨ ਦਾ ਦੋਸ਼ ਲੱਗਾ ਹੈ ਤੇ ਡੀਜੀਐੱਸਈ ਨੇ ਇਸ ਵਤੀਰੇ ‘ਤੇ ਤਸੱਲੀਬਖਸ਼ ਜਵਾਬ ਨਾ ਹੋਣ ਦੀ ਸੂਰਤ ‘ਚ ਸੇਵਾਵਾਂ ਖਤਮ ਕਰਨ ਦੀ ਗੱਲ ਕਹੀਬ ਹੈ।