PreetNama
ਸਮਾਜ/Social

Children’s Day 2023 : ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ, ਇੱਥੋਂ ਜਾਣੋ ਇਸਦਾ ਇਤਿਹਾਸ ਅਤੇ ਮਹੱਤਵ

ਸਾਡੇ ਦੇਸ਼ ਵਿੱਚ ਹਰ ਸਾਲ, 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਸਕੂਲਾਂ ਵਿੱਚ ਗੀਤ, ਸੰਗੀਤ, ਭਾਸ਼ਣ, ਸਲੋਗਨ, ਖੇਡਾਂ ਆਦਿ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਬੱਚਿਆਂ ਨੂੰ ਵਿਸ਼ੇਸ਼ ਮਹਿਸੂਸ ਕਰਵਾਇਆ ਜਾਂਦਾ ਹੈ। ਇਸ ਦਿਨ ਸਕੂਲ ਵੱਲੋਂ ਬੱਚਿਆਂ ਨੂੰ ਤੋਹਫ਼ੋ ਆਦਿ ਵੀ ਦਿੱਤੇ ਜਾਂਦੇ ਹਨ।

ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 14 ਨਵੰਬਰ ਨੂੰ ਮਨਾਇਆ ਜਾਂਦਾ ਹੈ। ਪੰਡਿਤ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਪੰਡਿਤ ਜਵਾਹਰ ਲਾਲ ਨਹਿਰੂ ਦੇ ਬੱਚਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਕਾਰਨ ਉਨ੍ਹਾਂ ਦਾ ਜਨਮ ਦਿਨ ਉਨ੍ਹਾਂ ਦੀ ਮੌਤ ਤੋਂ ਬਾਅਦ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ।

ਸੰਸਦ ‘ਚ ਪਾਸ ਕੀਤਾ ਗਿਆ ਸੀ ਪ੍ਰਸਤਾਵ

ਪੰਡਿਤ ਜਵਾਹਰ ਲਾਲ ਨਹਿਰੂ ਦੀ ਮੌਤ 27 ਮਈ 1964 ਨੂੰ ਹੋਈ। ਉਸੇ ਸਾਲ ਉਨ੍ਹਾਂ ਦੇ ਜਨਮ ਦਿਨ ਨੂੰ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਪੰਡਿਤ ਨਹਿਰੂ ਨੂੰ ਸਨਮਾਨਿਤ ਕਰਨ ਲਈ ਸੰਸਦ ਵਿੱਚ ਸਰਬਸੰਮਤੀ ਨਾਲ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਇਸ ਦਿਨ ਨੂੰ ਮਨਾਇਆ ਜਾ ਰਿਹਾ ਹੈ।

ਬਾਲ ਦਿਵਸ ਮਨਾਉਣ ਦਾ ਮੁੱਖ ਮਕਸਦ

ਪੰਡਿਤ ਨਹਿਰੂ ਅਨੁਸਾਰ ਬੱਚੇ ਸਾਡੇ ਸਮਾਜ ਦਾ ਆਧਾਰ ਹਨ। ਇਸ ਲਈ ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ, ਉਨ੍ਹਾਂ ਦੀ ਦੇਖਭਾਲ ਕਰਨਾ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਦੇਣਾ ਹੈ।

20 ਨਵੰਬਰ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦੈ ਬਾਲ ਦਿਵਸਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ ਹਰ ਸਾਲ 20 ਨਵੰਬਰ ਨੂੰ ਵਿਸ਼ਵ ਭਰ ਵਿੱਚ ਬਾਲ ਦਿਵਸ ਮਨਾਇਆ ਜਾਂਦਾ ਹੈ। ਭਾਰਤ ਵਿੱਚ ਵੀ, ਪਹਿਲਾਂ ਇਹ ਦਿਨ ਸਿਰਫ 20 ਨਵੰਬਰ ਨੂੰ ਮਨਾਇਆ ਜਾਂਦਾ ਸੀ, ਪਰ 1964 ਤੋਂ, ਪੰਡਿਤ ਨਹਿਰੂ ਦੇ ਜਨਮ ਦਿਨ ਦੀ ਯਾਦ ਵਿੱਚ ਇਹ ਦਿਨ 14 ਨਵੰਬਰ 2023 ਨੂੰ ਮਨਾਇਆ ਜਾਣ ਲੱਗਾ। ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਵਿੱਚ ਵੀ ਬਾਲ ਦਿਵਸ 20 ਨਵੰਬਰ ਨੂੰ ਮਨਾਇਆ ਜਾਂਦਾ ਹੈ।

Related posts

ਸਪੈਕਟ੍ਰਮ ਨਿਲਾਮੀ 11000 ਕਰੋੜ ਰੁਪਏ ਦੀਆਂ ਬੋਲੀਆਂ ਨਾਲ ਸਮਾਪਤ PUBLISHED AT: JUNE 26, 2024 12:10 PM (IST)

On Punjab

ਅਦਾਕਾਰਾ ਸਾਗਰਿਕਾ ਤੇ ਕ੍ਰਿਕਟਰ ਜ਼ਹੀਰ ਖ਼ਾਨ ਦੇ ਘਰ ਪੁੱਤ ਦਾ ਜਨਮ

On Punjab

ਸੁਪਰੀਮ ਕੋਰਟ ਵੱਲੋਂ ਕੋਲਕਾਤਾ ਮਾਮਲੇ ਦੀ ਸੁਣਵਾਈ 17 ਨੂੰ ਸਰਵਉਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਡਾਕਟਰਾਂ ਦੀ ਹੜਤਾਲ ਜਾਰੀ

On Punjab