18.93 F
New York, US
January 23, 2025
PreetNama
English NewsEpaperOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਵਿਅੰਗ

ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਕੀਤਾ ਤਲਬ, 100 ਕਰੋੜ ਦਾ ਹੈ…

ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ।

100 ਕਰੋੜ ਦਾ ਕੀਤਾ ਹੈ ਮਾਣਹਾਨੀ ਦਾ ਕੇਸ

ਹਿਤੇਸ਼ ਭਾਰਦਵਾਜ ਨੇ ਹਾਲ ਹੀ ਵਿੱਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਲਈ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸਥਾਨਕ ਅਦਾਲਤ ਦੀ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।

ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ

 

ਪਟੀਸ਼ਨਕਰਤਾ ਹਿਤੇਸ਼ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ। ਕਰਨਾਟਕ ‘ਚ ਸੱਤਾ ‘ਚ ਆਉਣ ਤੋਂ ਬਾਅਦ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਵੀ ਕੀਤਾ।ਭਾਰਦਵਾਜ ਨੇ ਕਿਹਾ ਕਿ ਵੀਰਵਾਰ ਨੂੰ ਜਦੋਂ ਉਨ੍ਹਾਂ ਦੇਖਿਆ ਕਿ ਚੋਣ ਮਨੋਰਥ ਪੱਤਰ ਦੇ ਪੰਨਾ ਨੰਬਰ-10 ‘ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਚੋਣਾਂ ਜਿੱਤਣ ‘ਤੇ ਸੰਗਠਨ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ ਤਾਂ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ।

ਜ਼ਿਕਰ ਕਰ ਦਈਏ ਕਿ ਵਿਹਿਪ ਦੀ ਚੰਡੀਗੜ੍ਹ ਇਕਾਈ ਅਤੇ ਉਸ ਦੀ ਯੁਵਾ ਸ਼ਾਖਾ ਬਜਰੰਗ ਦਲ ਨੇ  ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ’ਤੇ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ’ਚ ਬਜਰੰਗ ਦਲ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 100 ਕਰੋੜ ਰੁਪਏ ਦਾ ਹਰਜਾਨਾ ਮੰਗਿਆ ਹੈ। 4 ਮਈ ਨੂੰ ਨੋਟਿਸ ਜਾਰੀ ਕਰ ਕੇ 14 ਦਿਨਾਂ ਦੇ ਅੰਦਰ ਹਰਜਾਨੇ ਦੀ ਮੰਗ ਕੀਤੀ ਸੀ। ਹਾਲੇ ਤੱਕ ਕਾਂਗਰਸ ਵੱਲੋਂ ਉਸ ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

Related posts

ਪੰਜਾਬ ’ਚ ਹੁਣ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਤੋਂ ਬਿਨਾਂ ਹੋਣਗੀਆਂ ਪੰਚਾਇਤੀ ਚੋਣਾਂ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਪੰਚਾਇਤੀ ਰਾਜ ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

On Punjab

ਨਿਊਯਾਰਕ ਤੇ ਕਰਾਚੀ ਨੂੰ ਛੱਡ ਪੂਰੀ ਦੁਨੀਆ ਨਾਲੋਂ ਦਿੱਲੀ ‘ਚ ਗਾਂਜੇ ਦੀ ਵੱਧ ਖਪਤ

On Punjab

ਲੋਕਾਂ ਵੱਲੋਂ ‘ਆਪ’ ਦੇ ਹੱਕ ’ਚ ਫ਼ਤਵਾ: ਕੋਹਲੀ

On Punjab