ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਖ਼ਤਮ ਹੋ ਗਈ ਹੈ। ਇਸ ਦੇ ਲਈ ਪਾਰਟੀ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਮੈਦਾਨ ਵਿਚ ਹਨ।
ਇਸ ਵੋਟਿੰਗ ਵਿੱਚ 9,000 ਤੋਂ ਵੱਧ ਪ੍ਰਦੇਸ਼ ਕਾਂਗਰਸ ਕਮੇਟੀ (ਪੀਸੀਸੀ) ਦੇ ਡੈਲੀਗੇਟਾਂ ਨੇ ਹਿੱਸਾ ਲਿਆ। ਇਸ ਦੇ ਲਈ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਏ.ਆਈਸੀਸੀ ਦੇ ਮੁੱਖ ਦਫਤਰ ਸਮੇਤ ਦੇਸ਼ ਭਰ ਦੇ ਪਾਰਟੀ ਰਾਜ ਦਫਤਰਾਂ ‘ਚ ਵੋਟਿੰਗ ਹੋਈ। ਕਾਂਗਰਸ ਪ੍ਰਧਾਨ ਦੀ ਚੋਣ ਲਈ ਦੇਸ਼ ਭਰ ਵਿੱਚ 36 ਪੋਲਿੰਗ ਬੂਥ ਬਣਾਏ ਗਏ ਸਨ।