ਕਾਂਗਰਸ ਨੇਤਾ ਅਲਕਾ ਲਾਂਬਾ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜਧਾਨੀ ਦਿੱਲੀ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਚੋਣ ਲੜੇਗੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ ਅਤੇ ਦੀਪਕ ਬਾਬਰੀਆ ਦੀ ਮੌਜੂਦਗੀ ਵਿੱਚ ਤਿੰਨ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਲਿਆ ਗਿਆ।
ਕਾਂਗਰਸ ਦੇ ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੌਰਭ ਭਾਰਦਵਾਜ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੇਂਦਰੀ ਲੀਡਰਸ਼ਿਪ ਇਸ ਬਾਰੇ ਫੈਸਲਾ ਲਵੇਗੀ। ਸਾਡੀ ਸਿਆਸੀ ਮਾਮਲਿਆਂ ਦੀ ਕਮੇਟੀ ਅਤੇ ਆਈ.ਐਨ.ਡੀ.ਆਈ.ਏ. ਗਠਜੋੜ ਆਪਸ ਵਿੱਚ ਮਿਲਣਗੇ ਅਤੇ ਇਸ (ਚੋਣ ਗਠਜੋੜ) ਬਾਰੇ ਚਰਚਾ ਕਰਨਗੇ।