53.35 F
New York, US
March 12, 2025
PreetNama
ਖਾਸ-ਖਬਰਾਂ/Important News

Corona Virus: ਚੀਨ ‘ਚ ਮੌਤ ਦਾ ਤਾਂਡਵ ਬਰਕਰਾਰ, 719 ਲੋਕਾਂ ਦੀ ਮੌਤ

China coronavirus death toll: ਹੁਬੇਈ: ਚੀਨ ਵਿੱਚ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕਿਆ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਹਾਲਾਂਕਿ, ਚੀਨੀ ਸਰਕਾਰ ਇਸ ਬਿਮਾਰੀ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ, ਪਰ ਹਰ ਰੋਜ਼ ਸੈਂਕੜੇ ਚੀਨੀ ਨਾਗਰਿਕ ਕੋਰੋਨਾ ਵਾਇਰਸ ਕਾਰਨ ਪੀੜਿਤ ਹੋ ਰਹੇ ਹਨ ।ਸ਼ਨੀਵਾਰ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਇਸ ਵਾਇਰਸ ਕਾਰਨ 719 ਲੋਕਾਂ ਦੀ ਮੌਤ ਹੋ ਗਈ ਹੈ । ਇਸ ਤੋਂ ਇਲਾਵਾ ਹੁਣ ਤੱਕ 34,000 ਲੋਕ ਪੀੜਤ ਹੋ ਚੁੱਕੇ ਹਨ।

ਵਿਸ਼ਵ ਹੈਲਥ ਆਰਗੇਨਾਈਜ਼ੇਸ਼ਨ (WHO) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੀਨ ਵਿੱਚ 17 ਸਾਲਾਂ ਬਾਅਦ ਕਿਸੇ ਬਿਮਾਰੀ ਦੀ ਆਫ਼ਤ ਆਈ ਹੈ. ਇਸ ਤੋਂ ਪਹਿਲਾਂ ਸਾਲ 2002-03 ਵਿੱਚ ਸਾਰਸ ਹਮਲੇ ਕਾਰਨ ਤਕਰੀਬਨ 650 ਵਿਅਕਤੀਆਂ ਦੀ ਮੌਤ ਹੋ ਗਈ ਸੀ । ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਸਾਰਸ ਨਾਲ ਹੋਈਆਂ ਮੌਤਾਂ ਨਾਲੋਂ ਵੱਧ ਗਈ ਹੈ ।

ਚੀਨੀ ਰੀਜਨਲ ਹੈਲਥ ਕਮੇਟੀ ਅਨੁਸਾਰ ਇਸ ਸਮੇਂ ਹਸਪਤਾਲਾਂ ਵਿੱਚ 19,835 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਜਦਕਿ 67,802 ਲੋਕਾਂ ਨੂੰ ਮੈਡੀਕਲ ਨਿਗਰਾਨੀ ਵਿੱਚ ਰੱਖਿਆ ਗਿਆ ਹੈ । ਦਸੰਬਰ ਮਹੀਨੇ ਤੋਂ ਫੈਲੇ ਇਸ ਵਾਇਰਸ ਨੇ ਵੂਹਾਨ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ ਤੇ ਇਸ ਨੇ ਬਹੁਤ ਸਾਰੇ ਦੇਸ਼ਾਂ ਵਿੱਚ ਆਪਣੇ ਪੈਰ ਪਸਾਰ ਲਏ ਹਨ ।

ਚੀਨੀ ਮੀਡੀਆ ਅਨੁਸਾਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਕੰਟਰੋਲ ਲਈ ਸਾਰੇ ਨਾਗਰਿਕਾਂ ਨੂੰ ਘਰ ਦੇ ਅੰਦਰ ਰਹਿਣ ਦੇ ਨਿਯਮ ਨੂੰ ਲਾਗੂ ਕੀਤਾ ਹੈ । ਇਸ ਤੋਂ ਇਲਾਵਾ ਹਰੇਕ ਪਰਿਵਾਰ ਦੇ ਸਿਰਫ ਕੁਝ ਲੋਕਾਂ ਨੂੰ ਘਰ ਤੋਂ ਬਾਹਰ ਜਾਣ ਦੀ ਆਗਿਆ ਹੈ । ਚੀਨੀ ਸਰਕਾਰ ਵੱਲੋਂ ਵਾਇਰਸ ਨੂੰ ਕਾਬੂ ਕਰਨ ਲਈ ਡਰੋਨਾਂ ਰਾਹੀਂ ਨਸ਼ਿਆਂ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ ।

Related posts

ਪੰਜਾਬ ਕਾਂਗਰਸੀ ਆਗੂਆਂ ’ਚ ਬਿਹਤਰ ਤੇ ਮਿਸਾਲੀ ਤਾਲਮੇਲ: ਬਘੇਲ

On Punjab

SGPC Election 2022 : ਧਾਮੀ ਲਗਾਤਾਰ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ, ਬੀਬੀ ਜਗੀਰ ਕੌਰ 42 ਵੋਟਾਂ ਲੈ ਕੇ ਹਾਰੇ

On Punjab

ਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰ

On Punjab