ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਭਾਰਤ ਹਰ ਤਰੀਕੇ ਨਾਲ ਲੜਨ ਦੀ ਕੋਸ਼ਿਸ ਕਰ ਰਿਹਾ ਹੈ। ਇਸ ਮਹਾਮਾਰੀ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਲੋਕਾਂ ਦੀ ਮਦਦ ਲਈ ਸਰਕਾਰ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਦੀ ਵੀ ਕੋਸ਼ਿਸ਼ ਜਾਰੀ ਹੈ। ਬਾਲੀਵੁੱਡ ਤੇ ਸਾਊਥ ਸਿਨੇਮਾ ’ਚੋ ਵੀ ਬਹੁਤੇ ਸਿਤਾਰਿਆਂ ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਇਨ੍ਹਾਂ ’ਚੋ ਹੁਣ ਮਸ਼ਹੂਰ ਸੁਪਰਸਟਾਰ ਰਜਨੀਕਾਂਤ ਦਾ ਵੀ ਨਾਂ ਸ਼ਾਮਲ ਹੋ ਗਿਆ ਹੈ।
ਬੀਤੇ ਕੁਝ ਦਿਨਾਂ ’ਚ ਦੱਖਣੀ ਭਾਰਤ ’ਚ ਕੋੋਰੋਨਾ ਵਾਇਰਸ ਦੇ ਕਾਫੀ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਸਾਊਥ ਸਿਨੇਮਾ ਨਾਲ ਜੁੜੇ ਕਈ ਸਿਤਾਰੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਰਜਨੀਕਾਂਤ ਨੇ ਵੀ ਕੋਰੋਨਾ ਵਾਇਰਸ ਨਾਲ ਜੰਗ ਲੜਨ ਲਈ 50 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੱਗਜ ਅਦਾਕਾਰ ਰਿਆਜ਼ ਅਹਿਮਦ ਨੇ ਦਿੱਤੀ ਹੈ।
ਉਨ੍ਹਾਂ ਨੇ ਆਪਣੇ ਅਧਿਕਾਰਿਕ ਟਵਿੱਟਰ ਅਕਾਊਂਟ ਦੇ ਜ਼ਰੀਏ ਦੱਸਿਆ ਹੈ ਕਿ ਰਜਨੀਕਾਂਤ ਨੇ ਤਾਮਿਲਨਾਡੂ ਮੁੱਖ ਰਾਹਤ ਕੋਸ਼ ’ਚ 50 ਲੱਖ ਰੁਪਏ ਦਾਨ ਕੀਤੇ ਹਨ। ਰਿਆਜ਼ ਅਹਿਮਦ ਨੇ ਆਪਣੇ ਟਵਿੱਟਰ ’ਚ ਲਿਖਿਆ, ‘ਜੇ ਤਾਮਿਲਨਾਡੂ ਦੇ ਲੋਕ ਸਰਕਾਰ ਦੁਆਰਾ ਲਗਾਏ ਗਏ ਨਿਯਮਾਂ ਦਾ ਪਾਲਨ ਕਰਦੇ ਹੋ, ਤਾਂ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ।
