ਦੇਸ਼ ’ਚ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ 16 ਜਨਵਰੀ ਤੋਂ ਹੋਣ ਵਾਲੀ ਹੈ। ਪਹਿਲੇ ਪੜਾਅ ’ਚ 3 ਕਰੋੜ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਜ਼ ਨੂੰ ਇਹ ਟੀਕਾ ਮੁਹੱਈਆ ਕਰਵਾਇਆ ਜਾਵੇਗਾ। ਇਸ ਦੌਰਾਨ, ਸਰਕਾਰ ਅੱਗੇ ਦੀ ਟੀਕਾਕਰਨ ਮੁਹਿੰਮ ਨੂੰ ਲੈ ਕੇ ਤਿਆਰੀਆਂ ’ਚ ਜੁੱਟ ਗਈ ਹੈ। ਨਿਊਜ਼ ਏਜੰਸੀ ਰਾਈਟਰ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ, ਸੀਰਮ ਇੰਸਟੀਚਿਊਟ ਆਫ ਇੰਡੀਆ (Serum Institute of India) ਨਾਲ ਆਕਸਫੋਰਡ-ਐਸਟ੍ਰੋਜੈਨੇਕਾ (Oxford-AstraZeneca) ਦੀ ਵੈਕਸੀਨ ਕੋਵਿਡਸ਼ੀਲਡ (Covishield) ਦੀ ਕੀਮਤ ਘੱਟ ਕਰਨ ਨੂੰ ਲੈ ਕੇ ਗੱਲਬਾਤ ਕਰ ਰਹੀ ਸੀ।
ਇਸ ਦੌਰਾਨ ਦੇਸ਼ ’ਚ ਹੁਣ ਤਕ ਸੀਰਮ ਇੰਸਟੀਚਿਊਟ ਆਫ ਇੰਡੀਆ ਨੂੰ ਭਾਰਤ ਸਰਕਾਰ ਵੱਲੋਂ ਖ਼ਰੀਦ ਦਾ ਆਦੇਸ਼ ਪ੍ਰਾਪਤ ਹੋਇਆ ਹੈ। ਇਹ ਜਾਣਕਾਰੀ ਸੀਰਮ ਇੰਸਟੀਚਿਊਟ ਦੇ ਅਧਿਕਾਰੀ ਨੇ ਦਿੱਤੀ ਹੈ। ਇਹ ਟੀਕਾ 200 ਰੁਪਏ ਪ੍ਰਤੀ ਸ਼ੀਸ਼ੀ ਦੇ ਮੁੱਲ ’ਤੇ ਉਪਲੱਬਧ ਹੋਵੇਗਾ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ, ਕੇਂਦਰ ਨੇ ਸੀਰਮ ਇੰਸਟੀਚਿਊਟ ਤੋਂ ਕੋਵਿਡਸ਼ੀਲਡ ਵੈਕਸੀਨ ਲਈ 1 ਕਰੋੜ 11 ਲੱਖ ਖ਼ੁਰਾਕ ਦਾ ਆਰਡਰ ਮਿਲਿਆ ਹੈ। ਪ੍ਰਤੀ ਖ਼ੁਰਾਕ ’ਤੇ 210 ਰੁਪਏ ਦੀ ਲਾਗਤ ਆਵੇਗੀ।
ਦੇਸ਼ ਦੀ ਡਰੱਗ ਰੈਗੂਲੇਟਰੀ ਸੰਸਥਾ ਨੇ ਬੀਤੀ 3 ਜਨਵਰੀ ਨੂੰ ਦੋ ਕੋਰੋਨਾ ਵੈਕਸੀਨ ਕੋਵਿਡਸ਼ੀਲਡ ਅਤੇ ਕੋਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦਿੱਤੀ ਸੀ। ਇਸਤੋਂ ਬਾਅਦ ਸਰਕਾਰ ਨੇ ਬੀਤੇ ਦਿਨੀਂ ਕੋਰੋਨਾ ਟੀਕਾਕਰਨ ਦੀ ਤਰੀਕ ਐਲਾਨ ਕਰਦੇ ਹੋਏ ਦੱਸਿਆ ਕਿ ਦੇਸ਼ ’ਚ ਕੋਰੋਨਾ ਖ਼ਿਲਾਫ਼ ਟੀਕਾਕਰਨ 16 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ, ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਸੌਦੇ ਦੀਆਂ ਸ਼ਰਤਾਂ ’ਤੇ ਹਫਤਿਆਂ ਤੋਂ ਸੀਰਮ ਇੰਸਟੀਚਿਊਟ ਨਾਲ ਗੱਲਬਾਤ ਕਰ ਰਹੇ ਹਨ। ਸਰਕਾਰ ਚਾਹੁੰਦੀ ਹੈ ਕਿ ਕੋਰੋਨਾ ਵੈਕਸੀਨ ਦੀ ਕੀਮਤ 3 ਡਾਲਰ ਹੇਠਾਂ ਲਿਆਂਦੀ ਜਾਵੇ।