ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸੋਮਵਾਰ ਦੁਪਹਿਰ ਨੂੰ ਰਾਉਸ ਐਵੇਨਿਊ ਕੋਰਟ (Rouse Avenue Court) ਵਿੱਚ ਪੇਸ਼ ਕੀਤਾ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਦੇ ਰਿਮਾਂਡ ‘ਤੇ ਫੈਸਲਾ ਸੁਣਾਇਆ ਹੈ। ਰਾਉਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦਾ ਪੰਜ ਦਿਨ ਦਾ ਰਿਮਾਂਡ ਸੀ.ਬੀ.ਆਈ. ਨੂੰ ਦਿੱਤਾ ਹੈ। ਇਸ ਤੋਂ ਪਹਿਲਾਂ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਸੀਬੀਆਈ ਨੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਸਿਸੋਦੀਆ ਦੇ ਕਹਿਣ ‘ਤੇ ਕਮਿਸ਼ਨ 5 ਕਰੋੜ ਰੁਪਏ ਤੋਂ ਵਧਾ ਕੇ 12 ਕਰੋੜ ਰੁਪਏ ਕੀਤਾ ਗਿਆ ਸੀ। ਪੁੱਛਗਿੱਛ ਲਈ ਰਿਮਾਂਡ ਦੀ ਲੋੜ ਹੈ।
ਸਿਸੋਦੀਆ ਦੀ ਤਰਫੋਂ ਤਿੰਨ ਵਕੀਲ ਅਦਾਲਤ ਵਿੱਚ ਮੌਜੂਦ
ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਕਿਹਾ ਜੇ ਅੰਮ੍ਰਿਤਪਾਲ ਦੇ ਖ਼ਿਲਾਫ਼ ਬੋਲਿਆ ਤਾਂ ਹੋਵੇਗਾ ਦਾਦੇ ਵਾਲੇ ਹਾਲ
CBI ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਖਿਲਾਫ ਸਨ : ਕੇਜਰੀਵਾਲ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ। ਸੋਮਵਾਰ ਨੂੰ ਸੀਐਮ ਕੇਜਰੀਵਾਲ ਨੇ ਟਵੀਟ ਕੀਤਾ, “ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਖਿਲਾਫ ਸਨ। ਹਰ ਕੋਈ ਉਸ ਦਾ ਬਹੁਤ ਸਤਿਕਾਰ ਕਰਦਾ ਹੈ ਅਤੇ ਉਸ ਦੇ ਖਿਲਾਫ ਕੋਈ ਸਬੂਤ ਨਹੀਂ ਹੈ, ਪਰ ਉਸ ਨੂੰ ਗ੍ਰਿਫਤਾਰ ਕਰਨ ਲਈ ਸਿਆਸੀ ਦਬਾਅ ਇੰਨਾ ਜ਼ਿਆਦਾ ਸੀ ਕਿ ਉਹਨਾਂ ਨੂੰ ਉਸਨੂੰ ਗ੍ਰਿਫਤਾਰ ਕਰਨਾ ਪਿਆ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਾਪਸ ਲੈਣ ਦੇ ਮਾਮਲੇ ‘ਚ ਸੀਬੀਆਈ ਨੇ ਐਤਵਾਰ ਨੂੰ ਚੌਥੀ ਗ੍ਰਿਫਤਾਰੀ ਕੀਤੀ। ਇਸ ਤੋਂ ਪਹਿਲਾਂ ਵਿਜੇ ਨਾਇਰ, ਸਮੀਰ ਮਹਿੰਦਰੂ ਅਤੇ ਅਭਿਸ਼ੇਕ ਬੋਇਨਾਪੱਲੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਪੂਰੇ ਮਾਮਲੇ ਵਿੱਚ ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ। ਦੂਜੇ ਪਾਸੇ ਭਾਜਪਾ ਦਾ ਦੋਸ਼ ਹੈ ਕਿ ‘ਆਪ’ ਸਰਕਾਰ ਦੀ ਆਬਕਾਰੀ ਨੀਤੀ ਰਾਹੀਂ ਆਗੂਆਂ ਦੇ ਦੋਸਤਾਂ ਨੂੰ ਫਾਇਦਾ ਪਹੁੰਚਾਇਆ ਗਿਆ।