canadians with covid 19 symptoms: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਸੋਮਵਾਰ ਦੁਪਹਿਰ ਤੋਂ ਬਾਅਦ ਘਰੇਲੂ ਉਡਾਣਾਂ ਅਤੇ ਰੇਲ ਗੱਡੀਆਂ ਦੇ ਵਿੱਚ ਉਹ ਲੋਕ ਸਫ਼ਰ ਨਹੀਂ ਕਰ ਸਕਣਗੇ ਜਿਨ੍ਹਾਂ ਲੋਕਾਂ ਵਿੱਚ ਕੋਵੀਡ -19 ਨਾਲ ਸਬੰਧਿਤ ਕੋਈ ਵੀ ਲੱਛਣ ਦਿਖਾਈ ਦਿੰਦਾ ਹੈ। ਇਹ ਫੈਸਲਾ ਕਨੈਡਾ ਵਿੱਚ COVID-19 ਦੇ ਪ੍ਰਭਾਵ ਨੂੰ ਘੱਟ ਕਰਨ ਲਈ ਲਿਆ ਗਿਆ ਹੈ। ਟਰੂਡੋ ਨੇ ਕਿਹਾ ਕਿ ਸਾਰੇ ਕੈਨੇਡੀਅਨਾਂ ਨੂੰ ਨਾਵਲ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਵੱਧ ਤੋਂ ਵੱਧ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ, ਪਰ ਖ਼ਾਸਕਰ ਜਿਨ੍ਹਾਂ ਨੂੰ ਕੋਵੀਡ -19 ਦੇ ਲੱਛਣ ਹਨ, ਉਨ੍ਹਾਂ ਨੂੰ ਬਾਹਰ ਨਹੀਂ ਜਾਣਾ ਚਾਹੀਦਾ। ਉਨ੍ਹਾਂ ਲੱਛਣਾਂ ਵਿੱਚ ਬੁਖਾਰ ਅਤੇ ਖੰਘ ਸ਼ਾਮਿਲ ਹਨ।
ਜਸਟਿਨ ਟਰੂਡੋ ਨੇ ਕਿਹਾ ਕਿ “ਅਸੀਂ ਏਅਰ ਲਾਈਨਜ਼ ਅਤੇ ਰੇਲ ਕੰਪਨੀਆਂ ਨੂੰ ਹੋਰ ਟੂਲ ਦੇ ਰਹੇ ਹਾਂ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕੋਵੀਡ -19 ਦੇ ਲੱਛਣਾਂ ਨੂੰ ਪ੍ਰਦਰਸ਼ਿਤ ਕਰਨ ਵਾਲਾ ਕੋਈ ਵੀ ਵਿਅਕਤੀ ਯਾਤਰਾ ਨਾ ਕਰੇ। ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਉੱਤੇ ਨਿਰਭਰ ਕਰੇਗਾ ਕਿ ਨਵੇਂ ਨਿਯਮਾਂ ਦੀ ਪਾਲਣਾ ਕਿਵੇਂ ਕਰਵਾਈ ਜਾਵੇ।”