Bihar reports first coronavirus death: ਪਟਨਾ: ਬਿਹਾਰ ਦੇ ਪਟਨਾ ‘ਚ ਕੋਰੋਨਾ ਵਾਇਰਸ (covid-19) ਨਾਲ ਪੀੜਤ ਪਹਿਲੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸ ਦੇਈਏ ਕਿ ਬਿਹਾਰ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਪਟਨਾ ਦੇ ਏਮਸ ਹਸਪਤਾਲ ਵਿੱਚ ਇੱਕ 38 ਸਾਲ ਦੇ ਸ਼ਖਸ ਦੀ ਮੌਤ ਹੋ ਗਈ ਹੈ । ਪਤਾ ਲੱਗਿਆ ਹੈ ਕਿ ਨੌਜਵਾਨ ਕਤਰ ਤੋਂ ਪਰਤਿਆ ਸੀ ਅਤੇ ਪਟਨਾ ਦੇ ਏਮਜ਼ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਉਹ ਮੁੰਗੇਰ ਦਾ ਰਹਿਣ ਵਾਲਾ ਸੀ ।
ਰਿਪੋਰਟਾਂ ਅਨੁਸਾਰ ਇਸ ਨੌਜਵਾਨ ਦੀ ਮੌਤ ਸ਼ਨੀਵਾਰ ਸਵੇਰੇ ਹੋਈ ਸੀ । ਇਸ ਤੋਂ ਪਹਿਲਾਂ ਇਸ ਸ਼ਖਸ ਦੇ ਸੈਂਪਲ ਲਿਆ ਗਿਆ ਸੀ। ਜਾਂਚ ਰਿਪੋਰਟ ਵਿੱਚ ਇਸਦਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ , ਪਰ ਉੱਥੇ ਹੀ ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੀ ਮੌਤ ਕਿਡਨੀ ਫੇਲ ਕਾਰਨ ਹੋਈ ਹੈ । ਇਸ ਦੇ ਨਾਲ ਹੀ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ।
ਇਸ ਤੋਂ ਇਲਾਵਾ ਅੱਜ ਹੀ ਮਹਾਂਰਾਸ਼ਟਰ ਵਿੱਚ ਵੀ ਕੋਰੋਨਾ ਵਾਇਰਸ ਤੋਂ ਪੀੜਤ 63 ਸਾਲ ਦੇ ਇੱਕ ਬਜ਼ੁਰਗ ਦੀ ਮੌਤ ਹੋਈ ਹੈ । ਇਸ ਤੋਂ ਪਹਿਲਾ ਇਥੋਂ ਦੋ ਮੌਤਾਂ ਹੋ ਚੁੱਕੀਆਂ ਹਨ । ਇਸ ਤੋਂ ਪਹਿਲਾਂ ਦਿੱਲੀ, ਕਰਨਾਟਕ ਅਤੇ ਪੰਜਾਬ ਚ 1-1 ਮੌਤਾਂ ਹੋ ਚੁੱਕੀਆਂ ਹਨ । ਦੱਸ ਦੇਈਏ ਕਿ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 341 ਤੱਕ ਪਹੁੰਚ ਗਈ ਹੈ ।