PreetNama
ਖਬਰਾਂ/News

ਬਟਾਲਾ ਨੇੜਲੇ ਪਿੰਡ ਮੀਕਾ ‘ਚ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਲੁੱਟ ਦੀ ਨੀਅਤ ਨਾਲ ਕਤਲ ਕੀਤੇ ਜਾਣ ਦਾ ਖ਼ਦਸ਼ਾ

ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਮੀਕਾ ਦੇ ਇਕ ਘਰ ‘ਚੋਂ ਮਿਲੀਆਂ ਲਾਸ਼ਾਂ ਮਿਲੀਆਂ ਹਨ। ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਨਾਲ ਪਿੰਡ ਤੇ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਮ੍ਰਿਤਕਾਂ ਦੀ ਪਛਾਣ ਲਸ਼ਕਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੀਕੇ ਘੁਮਾਣ ਤੇ ਉਸਦੀ ਪਤਨੀ ਅਮਰੀਕ ਕੌਰ ਪਤਨੀ ਲਸ਼ਕਰ ਸਿੰਘ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਆਪਣੇ ਘਰੋਂ ਹੀ ਮਿਲੀਆਂ ਹਨ। ਉਪਰੋਕਤ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਵਿਦੇਸ਼ ‘ਚ ਰਹਿ ਰਹੇ ਹਨ। ਲਾਸ਼ਾਂ ਤੋਂ ਜਾਪਦਾ ਹੈ ਕਿ ਦੋ-ਤਿੰਨ ਦਿਨ ਪਹਿਲਾਂ ਕਿਸੇ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਨੋ ਪਤੀ-ਪਤਨੀ ਆਪਣੇ ਘਰ ਮੌਜੂਦ ਸਨ ਤੇ ਪੁਲਿਸ ਮੁਤਾਬਕ ਇਨ੍ਹਾਂ ਦਾ ਕਤਲ ਇਕ-ਦੋ ਦਿਨ ਪਹਿਲਾਂ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਦੀ ਥਾਂ ਪੁੱਜ ਗਏ ਤੇ ਦੋਹਾਂ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਲਾਸ਼ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

Pritpal Kaur

ਟਰੈਕਟਰ-ਟਰਾਲੀਆਂ ਲਿਆਓ ਤੇ ਖੱਡ ‘ਚੋਂ ਰੇਤਾ ਭਰ ਕੇ ਲੈ ਜਾਓ : CM ਭਗਵੰਤ ਮਾਨ

On Punjab

ਜੰਮੂ-ਕਸ਼ਮੀਰ: ਬਾਰਾਮੂਲਾ ਦੇ ਕੋਰਟ ਕੰਪਲੈਕਸ ‘ਚ ਫਟਿਆ ਗ੍ਰੇਨੇਡ, ਧਮਾਕੇ ‘ਚ 1 ਜਵਾਨ ਜ਼ਖ਼ਮੀ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ਵਿੱਚ ਅੱਤਵਾਦੀਆਂ ਨੇ ਉੱਤਰ ਪ੍ਰਦੇਸ਼ ਦੇ ਇੱਕ ਮਜ਼ਦੂਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਅੱਤਵਾਦੀਆਂ ਨੇ ਬਟਾਗੁੰਡ ਪਿੰਡ ‘ਚ ਬਿਜਨੌਰ ਨਿਵਾਸੀ ਸ਼ੁਬਮ ਕੁਮਾਰ ‘ਤੇ ਗੋਲੀਬਾਰੀ ਕੀਤੀ ਤਾਂ ਉਸ ਦੀ ਬਾਂਹ ‘ਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ।

On Punjab