ਦਿੱਲੀ ਦੀ ਆਬਕਾਰੀ ਨੀਤੀ ‘ਚ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ 6 ਅਪਰੈਲ ਤੱਕ ਸੁਣਵਾਈ ਟਾਲ ਦਿੱਤੀ ਹੈ।
ਸੁਣਵਾਈ ਦੇ ਦੌਰਾਨ ਮਨੀਸ਼ ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਜਾਂਚ ਏਜੰਸੀ ਇਹ ਸਾਬਤ ਨਹੀਂ ਕਰ ਸਕੀਆਂ ਹਨ ਕਿ ਪੈਸੇ ਉਨ੍ਹਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਖਿਲਾਫ ਜਾਂਚ ਪੂਰੀ ਹੋ ਚੁੱਕੀ ਹੈ। ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਜਾਂਚ ਏਜੰਸੀ ਨੂੰ 6 ਮਹੀਨਿਆਂ ‘ਚ ਜਾਂਚ ਪੂਰੀ ਕਰਨ ਲਈ ਕਿਹਾ ਸੀ।ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਮੁਕਦਮੇ ਵਿੱਚ ਦੇਰੀ ਲਈ ਸਿਸੋਦੀਆ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਮਿਲੀ ਆਜ਼ਾਦੀ ਦੀ ਮੈਂ ਕਦੇ ਦੁਰਵਰਤੋਂ ਨਹੀਂ ਕੀਤੀ।
ਮਨੀਸ਼ ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਸਿਸੋਦੀਆ 13 ਮਹੀਨਿਆਂ ਤੋਂ ਹਿਰਾਸਤ ‘ਚ ਹਨ, ਇਸੇ ਦੌਰਾਨ ਬਾਬੂ ਦੀ ਜ਼ਮਾਨਤ ਵੀ ਸੀ, ਮੈਂ ਜ਼ਮਾਨਤ ਲਈ ਟ੍ਰਿਪਲ ਟੈਸਟ ਵਿੱਚ ਖਰਾ ਉਤਰਦਾ ਹਾਂ, ਮੈਂ ਹੁਣ ਪ੍ਰਭਾਵਸ਼ਾਲੀ ਨਹੀਂ ਰਿਹਾ, ਮੈਂ ਹੁਣ ਡਿਪਟੀ ਸੀਐੱਮ ਨਹੀਂ ਹਾਂ।