ਦੇਸ਼ ਵਿਚ ਕੋਰੋਨਾ ਵਾਇਰਸ ਦੀ ਵਧਦਾ ਇਨਫੈਕਸ਼ਨ ਜ਼ਿੰਦਗੀਆਂ ‘ਤੇ ਕਹਿਰ ਬਣ ਕੇ ਟੁੱਟ ਰਿਹਾ ਹੈ। ਤੇਜ਼ੀ ਨਾਲ ਵਧ ਰਹੇ ਇਨਫੈਕਸ਼ਨ ਕਾਰਨ ਮੌਤਾਂ ਦੇ ਅੰਕੜਿਆਂ ਦਾ ਗ੍ਰਾਫ ਵੀ ਤੇਜ਼ੀ ਨਾਲ ਵਧ ਰਿਹਾ ਹੈ। ਇਸੇ ਲੜੀ ਤਹਿਤ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ 24 ਘੰਟੇ ‘ਚ 25 ਮਰੀਜ਼ਾਂ ਦੀ ਮੌਤ ਹੋ ਗਈ। ਹਾਲਾਂਕਿ ਹਸਪਤਾਲ ਵੱਲੋਂ ਜਾਰੀ ਇਸ ਬਿਆਨ ਤੋਂ ਬਾਅਦ ਦਿੱਲੀ ਦੇ ਹਸਪਤਾਲ ‘ਚ ਆਕਸੀਜਨ ਪਹੁੰਚ ਗਈ ਤੇ ਮਰੀਜ਼ਾਂ ਨੂੰ ਰਾਹਤ ਮਿਲੀ।
ਸਰ ਗੰਗਾਰਾਮ ਹਸਪਤਾਲ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਇਕ ਬਿਆਨ ਮੁਤਾਬਿਕ ਹਸਪਤਾਲ ‘ਚ ਪਿਛਲੇ 24 ਘੰਟਿਆਂ ‘ਚ 25 ਗੰਭੀਰ ਮਰੀਜ਼ਾਂ ਦੀ ਮੌਤ ਹੋ ਗਈ। ਹਸਪਤਾਲ ਦੇ ਮੈਡੀਕਲ ਡਾਇਰੈਕਟਰ ਨੇ ਕਿਹਾ, ‘ਵੈਂਟੀਲੇਟਰ ਤੇ ਬਾਈਪੈਪ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਹੇ ਹਨ। ਤੁਰੰਤ ਹਸਪਤਾਲ ਨੂੰ ਆਕਸੀਜਨ ਦੀ ਜ਼ਰੂਰਤ ਹੈ। 60 ਹੋਰ ਮਰੀਜ਼ਾਂ ਦੀ ਜਾਨ ਖ਼ਤਰੇ ‘ਚ ਹੈ। ਹਸਪਤਾਲ ‘ਚ ਆਕਸੀਜਾਨ ਦਾ ਸਟਾਕ ਸਿਰਫ਼ ਇਕ ਘੰਟੇ ਦਾ ਹੀ ਰਹਿਣ ਵਾਲੇ ਵੀ ਦੱਸਿਆ ਗਿਆ। ਜਿਸ ਤੋਂ ਬਾਅਦ ਸਰਕਾਰ ਵੱਲੋਂ ਤੁਰੰਤ ਹਸਪਤਾਲ ਨੂੰ ਆਕਸੀਜਨ ਦੀ ਲੋੜੀਂਦੀ ਸਪਲਾਈ ਮੁਹੱਈਆ ਕਰਵਾਈ ਗਈ ਤੇ ਮਰੀਜ਼ਾਂ ਦੀ ਜਾਨ ਬਚਾ ਲਈ ਗਈ।
