ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਤੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਲਿਆਉਣ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡ੍ਰੋਨ ਸਮੇਤ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਭੈਣੀ ਰਾਜਪੂਤਾਂ ਪਿੰਡ ਲਾਗੇ ਜੋ ਛੱਪੜ ਉਸ ਦੇ ਲਾਗੇ ਕੋਈ ਡ੍ਰੋਨ ਵਰਗੀ ਚੀਜ਼ ਦੱਬੀ ਨਜ਼ਰ ਆ ਰਹੀ ਹੈ । ਪੁਲਿਸ ਨੇਕਾਰਵਾਈ ਕਰਦਿਆਂ ਸੀਮਾ ਸੁਰੱਖਿਆ ਬਲ ਨਾਲ ਮਿਲ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਛੱਪੜ ‘ਚੋਂ ਡ੍ਰੋਨ ਸਮੇਤ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ।
ਪੁਲਿਸ ਵੱਲੋਂ ਡ੍ਰੋਨ ਅਤੇ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਇਹ ਜਾਨਣ ਲਈ ਕਾਰਵਾਈ ਸ਼ੁਰੂ ਕੀਤੀ ਹੈ ਕਿ ਇਹ ਹੈਰੋਇਨ ਖੇਪ ਕਿਸ ਭਾਰਤੀ ਤਸਕਰ ਦੀ ਹੈ ।