ਮਹਾਰਾਸ਼ਟਰ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ‘ਚ ਬੁੱਧਵਾਰ ਸਵੇਰੇ 7.15 ਵਜੇ ਭੂਚਾਲ ਆਇਆ। ਭੂਚਾਲ ਦੇ ਝਟਕੇ ਅਰੁਣਾਚਲ ਪ੍ਰਦੇਸ਼ ਦੇ ਬਾਸਰ ਤੋਂ 58 ਕਿਲੋਮੀਟਰ ਉੱਤਰ-ਪੱਛਮ-ਉੱਤਰ ਵਿੱਚ ਮਹਿਸੂਸ ਕੀਤੇ ਗਏ।
ਕੇਂਦਰ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
ਮਹਾਰਾਸ਼ਟਰ ਵਿੱਚ ਵੀ ਆਇਆ ਭੂਚਾਲ
ਇਸ ਤੋਂ ਪਹਿਲਾਂ ਬੁੱਧਵਾਰ ਤੜਕੇ 4 ਵਜੇ ਮਹਾਰਾਸ਼ਟਰ ਦੇ ਨਾਸਿਕ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ 3.6 ਸੀ। ਭੂਚਾਲ ਨਾਸਿਕ ਤੋਂ 89 ਕਿਲੋਮੀਟਰ ਪੱਛਮ ਵੱਲ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ।