ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (IAS) ਨੇ ਨਵੀਂ ਪਹਿਲ ਕੀਤੀ ਹੈ। ਡਾਕਟਰ ਸੈਨੂੰ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਸੀਜ਼ਨ ‘ਚ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਡਾਕਟਰ ਸੇਨੂੰ ਦੁੱਗਲ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਸਾਂਝੀ ਕੀਤੀ ਹੈ।