32.02 F
New York, US
February 6, 2025
PreetNama
ਖਬਰਾਂ/News

ਮਾਨ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਕੇਂਦਰ ਨੇ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾਈ

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਕੇਂਦਰ ਸਰਕਾਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ਭਗਵੰਤ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸ਼ਰਤ ਹਟਾਉਣ ‘ਤੇ ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਮੁਲਾਕਾਤ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ‘ਤੇ ਵੀ ਚਰਚਾ ਕੀਤੀ ਗਈ।

 

 

ਇਸ ਮੌਕੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਵੀ ਗੱਲਬਾਤ ਕੀਤੀ ਗਈ।

ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ ‘ਤੇ ਧੰਨਵਾਦ ਕੀਤਾ ਤੇ ਗਰਮੀ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਚਰਚਾ ਕੀਤੀ…

Related posts

Pakistan Economic Crisis : ਪਾਕਿਸਤਾਨ ‘ਚ ਹੋਰ ਵਧ ਸਕਦੀ ਹੈ ਮਹਿੰਗਾਈ, ਪਾਕਿ ਵਿੱਤ ਮੰਤਰਾਲੇ ਨੇ ਦਿੱਤੀ ਚਿਤਾਵਨੀ

On Punjab

ਚਾਰਾ ਘੁਟਾਲੇ ਦੇ 36 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਪਿਛਲੇ 27 ਸਾਲਾਂ ਤੋਂ ਚੱਲ ਰਹੀ ਦੋਰਾਂਡਾ ਖ਼ਜ਼ਾਨਾ ਕੇਸ ਦੀ ਸੁਣਵਾਈ

On Punjab

ਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜ

On Punjab