ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਕੇਂਦਰ ਸਰਕਾਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ਭਗਵੰਤ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਸ਼ਰਤ ਹਟਾਉਣ ‘ਤੇ ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਮੁਲਾਕਾਤ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ‘ਤੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਵੀ ਗੱਲਬਾਤ ਕੀਤੀ ਗਈ।
ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ ‘ਤੇ ਧੰਨਵਾਦ ਕੀਤਾ ਤੇ ਗਰਮੀ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਚਰਚਾ ਕੀਤੀ…