72.05 F
New York, US
May 1, 2025
PreetNama
ਰਾਜਨੀਤੀ/Politics

Farmers Protest: ਕੈਪਟਨ ਨੇ ਕਿਸਾਨਾਂ ਖਿਲਾਫ ਐਫਆਈਆਰ ਵਾਪਸ ਲੈਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਬਿੱਲਾਂ ਨੂੰ ਲੈ ਕੇ ਰਾਜ ਵਿੱਚ ਆਵਾਜਾਈ ਨੂੰ ਨਾ ਰੋਕਣ ਤੇ ਧਾਰਾ 144 ਦੀ ਉਲੰਘਣਾ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਨ ‘ਤੇ ਕਿਸਾਨਾਂ ਵਿਰੁੱਧ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੇ ਜੀਵਨ ਲਈ ਲੜ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਤਰਫੋਂ ਕਿਸਾਨ ਵਿਰੋਧੀ ਬਿੱਲਾਂ ਖਿਲਾਫ ਮੰਗ ਪੱਤਰ ਸੌਂਪਣ ਤੋਂ ਬਾਅਦ ਰਾਜਪਾਲ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਧਾਰਾ 144 ਦੀ ਉਲੰਘਣਾ ਕਰਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਪਹਿਲਾਂ ਤੋਂ ਦਰਜ ਐਫਆਈਆਰ ਵਾਪਸ ਲੈ ਲਈਆਂ ਜਾਣਗੀਆਂ। ਇੱਕ ਸਵਾਲ ਦੇ ਜਵਾਬ ਵਿਚ ਕੈਪਟਨ ਨੇ ਕਿਹਾ ਕਿ ਆਰਡੀਨੈਂਸ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਤੇ ਇਸ ਦੀ ਖੇਤੀ ਨੂੰ ਬਰਬਾਦ ਕਰ ਦੇਣਗੇ, ਜੋ ਇਸ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਰਡੀਨੈਂਸ ਐਮਐਸਪੀ ਸ਼ਾਸਨ ਨੂੰ ਖ਼ਤਮ ਕਰਨ ਦਾ ਰਾਹ ਪੱਧਰਾ ਕਰਨਗੇ, ਜੋ ਪੰਜਾਬ ਤੇ ਅਸਲ ਵਿੱਚ ਸਮੁੱਚੀ ਕੌਮ ਲਈ ਵਿਨਾਸ਼ਕਾਰੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਤੌਰ ‘ਤੇ ਕਿਹਾ ਕਿ ਸੂਬਾ ਕਾਂਗਰਸ ਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ।

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦੇ ਦਰ ‘ਤੇ ਕਿਸਾਨਾਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਦਿੱਲੀ ਲਿਜਾਣ ਦੀ ਅਪੀਲ ਕੀਤੀ ਤੇ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੇਗੀ।

Related posts

ਮਹਾਰਾਸ਼ਟਰ ‘ਚ ਸਿਆਸੀ ਡਰਾਮਾ, ਹੁਣ ਤੱਕ ਤਿੰਨ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਸੱਦਾ

On Punjab

ਮੋਦੀ ਸਰਕਾਰ ਨੇ ਵਧਾਇਆ 14 ਫਸਲਾਂ ਦਾ ਇੰਨਾ ਭਾਅ, ਕੈਪਟਨ ਵੱਲੋਂ ਇਹ ਵਾਧਾ ਸ਼ਰਮਨਾਕ ਕਰਾਰ

On Punjab

ਮੋਦੀ ਦੀ ਭਤੀਜੀ ਦੇ ਪਰਸ ਚੋਰ ਨੂੰ ਫੜਨ ਲਈ ਜੁਟੇ 700 ਪੁਲਿਸ ਮੁਲਾਜ਼ਮ, ਦੋ ਗ੍ਰਿਫਤਾਰ

On Punjab