ਮਿਲਾਨ ਵਿੱਚ ਇੱਕ ਰਿਟਾਇਰਮੈਂਟ ਹੋਮ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਅਤੇ 80 ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਇਟਲੀ ਦੀਆਂ ਨਿਊਜ਼ ਏਜੰਸੀਆਂ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
6 ਦੀ ਮੌਤ, 81 ਲੋਕ ਗੰਭੀਰ ਜ਼ਖ਼ਮੀ
ANSA ਨਿਊਜ਼ ਏਜੰਸੀ ਨੇ ਦੱਸਿਆ ਕਿ ਅੱਗ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਕਰੀਬ 11.20 ਵਜੇ ਲੱਗੀ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਫਾਇਰ ਫਾਈਟਰ ਮੌਜੂਦ ਸਨ। ਖੇਤਰੀ ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ 81 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ।
ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ
ਘਟਨਾ ਕਾਰਨ ਮੌਕੇ ‘ਤੇ ਹਰ ਪਾਸੇ ਹਾਹਾਕਾਰ ਮੱਚ ਗਈ। ਸਥਾਨਕ ਲੋਕਾਂ ਨੇ ਰਿਟਾਇਰਮੈਂਟ ਹੋਮ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।