19.08 F
New York, US
December 22, 2024
PreetNama
ਖਾਸ-ਖਬਰਾਂ/Important News

First Sikh Court: ਸਿੱਖਾਂ ਦੀ ਆਪਣੀ ਧਰਤੀ ‘ਤੇ ਤਾਂ ਨਹੀਂ ਪਰ ਗੋਰਿਆਂ ਦੇ ਦੇਸ਼ ’ਚ ਖੁੱਲ੍ਹੀ ਪਹਿਲੀ ‘ਸਿੱਖ ਅਦਾਲਤ’, ਜਾਣੋ ਕਿਵੇਂ ਕਰੇਗੀ ਕੰਮ

ਜੋ ਸਿੱਖਾਂ ਦੀ ਆਪਣੀ ਧਰਤੀ ਪੰਜਾਬ ‘ਚ ਨਹੀਂ ਹੋਇਆ ਉਹ ਗੋਰਿਆਂ ਦੀ ਧਰਤੀ ਲੰਡਨ ‘ਚ ਹੋ ਗਿਆ ਹੈ। ਲੰਘੇ ਸ਼ਨੀਵਾਰ ਨੂੰ ਅਰਦਾਸ ਬੇਨਤੀ ਨਾਲ ਲੰਡਨ ਵਿੱਚ ਦੁਨੀਆਂ ਦੀ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ ਹੋ ਗਈ ਹੈ। ਲੰਡਨ ਦੇ ਲਿੰਕਨ ਇਨ ਦੇ ਓਲਡ ਹਾਲ ਵਿੱਚ ਇੱਕ ਸਮਾਰੋਹ ਵਿੱਚ ਸਿੱਖ ਅਦਾਲਤ ਦਾ ਉਦਘਾਟਨ ਜੈਕਾਰਿਆਂ ਦੀ ਗੂੰਜ ਨਾਲ ਕੀਤਾ ਗਿਆ। ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਸੰਘਰਸ਼ਾਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ।

ਇਹ ਨਵੀਂ ਸਿੱਖ ਅਦਾਲਤ ਵਿਅਕਤੀਗਤ ਤੌਰ ‘ਤੇ ਕੰਮ ਕਰੇਗੀ, ਅਤੇ ਇਸ ਵਿੱਚ ਲਗਭਗ 30 ਮੈਜਿਸਟ੍ਰੇਟਸ ਅਤੇ 15 ਜੱਜ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਔਰਤਾਂ ਹੋਣਗੀਆਂ। ਇੱਕ ਅਖ਼ਬਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੈਜਿਸਟ੍ਰੇਟ ਕਿਸੇ ਵੀ ਵਿਵਾਦ ‘ਤੇ ਸਮਝੌਤੇ ਲਈ ਗੱਲਬਾਤ ਕਰਨ ਲਈ ਦੋਵੇਂ ਪਾਰਟੀਆਂ ਵਿਚਕਾਰ ਵਿਚੋਲਗੀ ਕਰਨਗੇ, ਤੇ ਫੇਰ ਜੱਜ ਕੋਲ ਸਾਰਾ ਵਿਵਾਦ ਲੈ ਕੇ ਜਾਣਗੇ।

ਇਹ ਅਦਾਲਤ ਸਿੱਖਾਂ ਦੇ ਪਰਿਵਾਰਿਕ ਤੇ ਸਿਵਲ ਝਗੜਿਆਂ ਨੂੰ ਹੱਲ ਕਰਨ ਲਈ ਇੱਕ ਆਪਸ਼ਨਲ ਫੌਰਮ ਵਜੋਂ ਕੰਮ ਕਰੇਗਾ। ਯਾਨੀ ਕਿ ਕੋਈ ਵੀ ਸਿੱਖ ਇੱਥੇ ਆਪਣਾ ਮਸਲਾ ਹੱਲ ਕਰਵਾ ਸਕੇਗਾ। ਲੰਡਨ ਦੀਆਂ ਦੂਜੀਆਂ ਅਦਾਲਤਾਂ ਆਪਣਾ ਕੰਮ ਆਪਣੇ ਪੱਧਰ ’ਤੇ ਕਰਦੀਆਂ ਰਹਿਣਗੀਆਂ।

ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ। ਜੇ ਇਹਨਾਂ ਮਾਮਲਿਆਂ ਵਿੱਚ ਵਿਚੋਲਗੀ ਅਸਫਲ ਰਹਿੰਦੀ ਹੈ, ਤਾਂ ਕੇਸ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ।ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਅਦਾਲਤ ਦਾ ਮਕਸਦ ਅੰਗਰੇਜ਼ੀ ਅਦਾਲਤਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਅਤੇ ਤੰਗ ਕਰਨਾ ਨਹੀਂ ਹੈ। ਅਸੀਂ ਬੱਸ ਸਿੱਖਾਂ ਦੇ ਮਸਲੇ ਵੱਖਰੇ ਤੌਰ ‘ਤੇ ਹੱਲ ਕਰਨਾ ਚਾਹੁੰਦੇ ਹਾਂ।

Related posts

ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੇ ਵਿਚਕਾਰਲਾ ਰਾਹ ਕੱਢਣ ਲਈ ਕੀਤੀ ਤਾਲਿਬਾਨੀ ਮੰਤਰੀ ਨਾਲ ਮੁਲਾਕਾਤ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਨੁਮਾਇੰਦੇ ਡੇਬ੍ਰਾਹ ਲਾਇਨਸ ਨੇ ਤਾਲਿਬਾਨੀ ਸੂਚਨਾ ਤੇ ਸੱਭਿਆਚਾਰ ਮੰਤਰੀ ਖੈਰੂਉੱਲ੍ਹਾ ਖੈਰਖਵਾਹ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਨੇ ਅਫ਼ਗਾਨਿਸਤਾਨ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਡੂੰਘੀ ਚਰਚਾ ਕੀਤੀ। ਦੋਵੇਂ ਹੀ ਧਿਰਾਂ ਇਕ ਸਾਂਝਾ ਆਧਾਰ ਤਲਾਸ਼ ਰਹੇ ਹਨ ਤਾਂ ਕਿ ਸਥਿਰ ਅਫ਼ਗਾਨਿਸਤਾਨ ਲਈ ਅਫ਼ਗਾਨਾਂ ਦਾ ਸਮਰਥਨ ਕੀਤਾ ਜਾ ਸਕੇ। ਅਫ਼ਗਾਨਿਸਤਾਨ ਲਈ ਸੰਯੁਕਤ ਰਾਸ਼ਟਰ ਦੇ ਸਹਾਇਤਾ ਮਿਸ਼ਨ ਵੱਲੋਂ ਡੇਬ੍ਰਾਹ ਨੇ ਟਵੀਟ ਕਰਕੇ ਕਿਹਾ ਕਿ ਬੁੱਧਵਾਰ ਨੂੰ ਇਸ ਦੁਵੱਲੀ ਮੁਲਾਕਾਤ ‘ਚ ਤਾਲਿਬਾਨ ਦੀਆਂ ਜ਼ਰੂਰਤਾਂ ‘ਤੇ ਸਹਿਮਤੀ ਪ੍ਰਗਟਾਈ ਗਈ। ਨਾਲ ਹੀ ਅਜਿਹੇ ਬਿੰਦੂਆਂ ‘ਤੇ ਵਿਚਾਰ ਕੀਤਾ ਗਿਆ ਜਿਸ ‘ਤੇ ਕੌਮਾਂਤਰੀ ਭਾਈਚਾਰਾ ਅਫ਼ਗਾਨੀ ਲੋਕਾਂ ਦੀ ਮਦਦ ਲਈ ਅੱਗੇ ਆ ਸਕੇ। ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੀ ਸਥਿਰਤਾ ਅਤੇ ਵਿਕਾਸ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਸਕੇ। ਪਿਛਲੇ ਮਹੀਨੇ ਡੇਬ੍ਰਾਹ ਨੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਅਫ਼ਗਾਨੀ ਲੋਕਾਂ ਤਕ ਮਨੁੱਖੀ ਸਹਾਇਤਾ ਪਹੁੰਚਾਏ ਜਾਣ ‘ਤੇ ਬਲ ਦਿੱਤਾ ਸੀ।

On Punjab

ਪਾਕਿਸਤਾਨ ਨੂੰ ਸੂਡਾਨ ਬਣਾਈ ਚਾਹੁੰਦੀ ਹੈ PTI ਦੀ ਸੋਸ਼ਲ ਮੀਡੀਆ ਸੈਲ, ਕੇਂਦਰੀ ਮੰਤਰੀ ਨੇ ਇਮਰਾਨ ਖ਼ਾਨ ‘ਤੇ ਲਾਏ ਗੰਭੀਰ ਇਲਜ਼ਾਮ

On Punjab

US Flights Down: ਅਮਰੀਕਾ ‘ਚ ਸ਼ੁਰੂ ਹੋਈ ਹਵਾਈ ਸੇਵਾ, ਕੰਪਿਊਟਰ ਸਿਸਟਮ ‘ਚ ਖਰਾਬੀ ਕਾਰਨ ਉਡਾਣਾਂ ਹੋਈਆਂ ਸਨ ਰੱਦ

On Punjab