ਸਿੰਗਾਪੁਰ ‘ਚ ਸ਼ੁੱਕਰਵਾਰ ਨੂੰ ਹੈਰੋਇਨ ਦੀ ਤਸਕਰੀ ਦੇ ਦੋਸ਼ ‘ਚ 45 ਸਾਲਾ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਸੀਐੱਨਐੱਨ ਦੀਆਂ ਰਿਪੋਰਟਾਂ ਮੁਤਾਬਕ ਦੇਸ਼ ਵਿੱਚ ਕਰੀਬ ਦੋ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਹਿਲਾ ਕੈਦੀ ਨੂੰ ਫਾਂਸੀ ਦਿੱਤੀ ਗਈ ਹੈ। ਸਿੰਗਾਪੁਰ ਦੇ ਕੇਂਦਰੀ ਨਾਰਕੋਟਿਕਸ ਬਿਊਰੋ (ਸੀਐੱਨਬੀ) ਨੇ ਫਾਂਸੀ ਦੇ ਕੁਝ ਘੰਟਿਆਂ ਬਾਅਦ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਕਿ 45 ਸਾਲਾ ਸਿੰਗਾਪੁਰ ਦੀ ਸ਼੍ਰੀਦੇਵੀ ਜ਼ਮਾਨੀ ਨੂੰ ਸ਼ੁੱਕਰਵਾਰ ਨੂੰ ਚਾਂਗੀ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ।