47.61 F
New York, US
November 22, 2024
PreetNama
ਰਾਜਨੀਤੀ/Politics

Good News : ਪੰਜਾਬ ‘ਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ, ਅੱਜ ਰਾਤ ਤੋਂ ਲਾਗੂ ਹੋਣਗੀਆਂ ਕੀਮਤਾਂ

ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਰਾਹਤ ਦਿੱਤੀ ਹੈ। ਐਤਵਾਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿਚ ਪੰਜਾਬ ‘ਚ ਸਭ ਤੋਂ ਸਸਤਾ ਹੋਵੇਗਾ ਪੈਟਰੋਲ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਹੁਣ ਤਕ ਉਨ੍ਹਾਂ ਨੇ ਅਜਿਹਾ ਵੱਡਾ ਫ਼ੈਸਲਾ ਲੈਂਦੇ ਹੋਏ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਅਜਿਹੀ ਕਟੌਤੀ 20 ਸਾਲਾਂ ਵਿਚ ਪਹਿਲੀ ਵਾਰ ਦੇਖੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਵਿਚ ਡੀਜ਼ਲ ਦਾ ਰੇਟ 61 ਰੁਪਏ ਤੋਂ 98.50 ਰੁਪਏ ਹੋ ਗਿਆ ਹੈ। ਇਸ ਤਰ੍ਹਾਂ ਬੀਜੇਪੀ ਵੱਲੋਂ ਪੰਜਾਬ ਦੇ ਲੋਕਾਂ ਦੀ ਲੁੱਟ ਕੀਤੀ ਗਈ ਹੈ ਜਿਹੜੀ ਪਹਿਲਾਂ ਕਦੇ ਨਹੀਂ ਹੋਈ। ਤੇਲ ਕੀਮਤਾਂ ਉਪਰ ਬੀਜੇਪੀ ਸਰਕਾਰ ਦਾ ਕੋਈ ਕੰਟਰੋਲ ਨਹੀਂ ਰਿਹਾ ਤੇ ਇਸ ਨੇ ਪੂਰੇ ਦੇਸ਼ ਦੀ ਜਨਤਾ ਨੂੰ ਲੁੱਟਿਆ। ਰੇਟ ਪਹਿਲਾਂ 30-30 ਰੁਪਏ ਵਧਾ ਕੇ 5 ਰੁਪਏ ਘਟਾ ਦਿੱਤੇ ਤੇ ਵਾਹ-ਵਾਹ ਖੱਟਣੀ ਚਾਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਟ ਨਹੀਂ ਐਕਸਾਈਜ਼ ਡਿਊਟੀ ਘਟਾਈ ਹੈ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ‘ਚ ਹੋਰ ਵੀ ਕਈ ਵੱਡੇ ਫ਼ੈਸਲੇ ਲਏ ਗਏ ਹਨ ਪਰ ਬਾਕੀਆਂ ਬਾਰੇ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿਚ ਦੱਸਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਨਵੰਬਰ 1986 ‘ਚ ਜ਼ਿਮੀਦਾਰਾਂ ਫਿਲਿੰਗ ਸਟੇਸ਼ਨ ‘ਤੇ ਕੰਮ ਕੀਤਾ ਤੇ ਅੱਜ ਤਕ ਉਨ੍ਹਾਂ ਨੇ ਪੈਟਰੋਲ ‘ਚ ਏਨੀ ਵੱਡੀ ਕਟੌਤੀ ਨਹੀਂ ਦੇਖੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਇਸ ਨੂੰ ਦੀਵਾਲੀ ਦਾ ਤੋਹਫ਼ਾ ਸਮਝਣ ਤੇ ਅੱਗੇ ਹੋਰ ਵੀ ਤੋਹਫ਼ੇ ਮਿਲਣਗੇ। ਉਨ੍ਹਾਂ ਕਿਹਾ ਕਿ ਬਿਜਲੀ-ਪਾਣੀ ਸਸਤੇ ਕਰਨ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੀ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਦੇ ਲੋਕ ਪੰਜਾਬ ਦੇ ਬਾਸ਼ਿੰਦੇ ਹਨ। ਕੈਬਨਿਟ ਮੀਟਿੰਗ ਤੋਂ ਇਕ ਦਿਨ ਪਹਿਲਾਂ ਅਕਾਲੀ ਦਲ ਵੱਲੋਂ ਚੰਨੀ ਦੀ ਕੋਠੀ ਘੇਰਨ ਨੂੰ ਉਨ੍ਹਾਂ ਨੇ ਸਿਆਸੀ ਡਰਾਮਾ ਕਰਾਰ ਦਿੱਤਾ। 20 ਸਾਲਾਂ ‘ਚ ਪਹਿਲੀ ਵਾਰ ਹੋਇਆ ਹੈ ਕਿ ਹਰਿਆਣੇ ਨਾਲੋਂ ਪੰਜਾਬ ‘ਚ ਤੇਲ ਸਸਤਾ ਹੋਵੇਗਾ। ਹਰਿਆਣਾ ਨਾਲੋਂ ਪੰਜਾਬ ‘ਚ ਪੈਟਰੋਲ 3 ਰੁਪਏ ਤੇ ਦਿੱਲੀ ਨਾਲੋਂ ਪੰਜਾਬ ‘ਚ ਪੈਟਰੋਲ 9 ਰੁਪਏ ਸਸਤਾ ਹੋ ਗਿਆ ਹੈ।

Related posts

ਚਿਦਾਂਬਰਮ ਨੂੰ ਤਿਹਾੜ ਜੇਲ੍ਹ ਮਿਲਣ ਪਹੁੰਚੇ ਰਾਹੁਲ ਤੇ ਪ੍ਰਿਯੰਕਾ ਗਾਂਧੀ

On Punjab

ਬ੍ਰਿਕਸ ਸੰਮੇਲਨ ਤੋਂ ਬਾਅਦ ਗ੍ਰੀਸ ਪਹੁੰਚੇ PM, ਭਾਰਤੀ ਪ੍ਰਧਾਨ ਮੰਤਰੀ ਨੇ 40 ਸਾਲ ਬਾਅਦ ਕੀਤਾ ਇਸ ਦੇਸ਼ ਦਾ ਦੌਰਾ

On Punjab

ਕੀ ਪੰਜਾਬ ‘ਚ ਮੁੜ ਤੋਂ ਲੱਗੇਗਾ ਪੂਰਾ ਲਾਕਡਾਊਨ ? ਜਵਾਬ ਲਈ ਪੜ੍ਹੋ ਸਿਹਤ ਮੰਤਰੀ ਦਾ ਬਿਆਨ

On Punjab