ਮਨੋਰੰਜਨ ਡੈਸਕ, ਨਵੀਂ ਦਿੱਲੀ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਹਮੇਸ਼ਾ ਹੀ ਆਪਣੀ ਆਵਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਉਸ ਦੇ ਗੀਤਾਂ ਵਿਚ ਇਕ ਵੱਖਰੀ ਤਰ੍ਹਾਂ ਦੀ ਸ਼ਾਂਤੀ ਹੈ। ਹਾਲਾਂਕਿ ਸਿੰਗਰ ਆਪਣੇ ਬਿਆਨਾਂ ਕਾਰਨ ਕਈ ਵਾਰ ਵਿਵਾਦਾਂ ‘ਚ ਵੀ ਰਹਿ ਚੁੱਕੇ ਹਨ। ਗੁਰਦਾਸ ਮਾਨ ਜਲਦ ਹੀ ਆਪਣੇ ਅਮਰੀਕਾ ਦੌਰੇ ‘ਤੇ ਰਵਾਨਾ ਹੋਣ ਜਾ ਰਹੇ ਹਨ ਪਰ ਅਕਤੂਬਰ ‘ਚ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਗਾਇਕ ਨੇ ਹੱਥ ਜੋੜ ਕੇ ਸਿੱਖ ਭਾਈਚਾਰੇ ਦੇ ਲੋਕਾਂ ਤੋਂ ਦੁੱਖ ਪਹੁੰਚਾਉਣ ਲਈ ਮਾਫੀ ਮੰਗੀ ਹੈ। ਗਾਇਕ ਦਾ ਇੱਕ ਹੋਰ ਬਿਆਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਉਨ੍ਹਾਂ ਨੇ ਇਕ ਅਮਰੀਕੀ ਵੈੱਬ ਪੋਰਟਲ ਨੂੰ ਦਿੱਤੇ ਇੰਟਰਵਿਊ ‘ਚ ਕਿਹਾ, ”ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਨ੍ਹਾਂ ਦੇ ਕੰਨ ਫੜ ਕੇ ਹੱਥ ਜੋੜ ਕੇ ਮਾਫੀ ਮੰਗਦਾ ਹਾਂ।” ਇਸ ਤੋਂ ਪਹਿਲਾਂ ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕਰਕੇ ਇਹ ਵੀ ਕਿਹਾ ਸੀ, “ਮੇਰੇ ‘ਤੇ ਗੁਰੂ ਮਹਾਰਾਜ (ਗੁਰੂ ਅਮਰਦਾਸ ਜੀ) ਦੀ ਬੇਅਦਬੀ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਲੋਕਾਂ ਨੇ ਮੇਰੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬੀ ਭਾਸ਼ਾ ਨਾਲ ਜੁੜਿਆ ਵੀ ਇਕ ਮੁੱਦਾ ਸੀ। ਸਿਰਫ ਇਹ ਕਹਿਣਾ ਚਾਹੁੰਦਾ ਹਾਂ ਕਿ ਮੇਰੇ ਸ਼ਬਦਾਂ ਨੂੰ ਗਲਤ ਸਮਝਿਆ ਗਿਆ ਹੈ, ਪਰ ਜੇਕਰ ਮੈਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਉਸ ਲਈ ਮਾਫੀ ਚਾਹੁੰਦਾ ਹਾਂ ਕਿਉਂਕਿ ਲੋਕਾਂ ਨੇ ਮੈਨੂੰ ਸਟਾਰ ਬਣਾਇਆ ਹੈ।